ਹੁਣ 3 ਘੰਟੇ 'ਚ ਅੰਮ੍ਰਿਤਸਰ ਤੋਂ ਹੈਦਰਾਬਾਦ ਪਹੁੰਚੇਗੀ ਏਅਰ ਇੰਡੀਆ ਐਕਸਪ੍ਰੈੱਸ, ਸ਼ੁਰੂ ਹੋਵੇਗੀ ਸਿੱਧੀ ਉਡਾਣ 
Published : Oct 19, 2023, 8:28 am IST
Updated : Oct 19, 2023, 8:28 am IST
SHARE ARTICLE
Air India Express
Air India Express

ਪਹਿਲੀ ਉਡਾਣ 17 ਨਵੰਬਰ ਨੂੰ 

ਅੰਮ੍ਰਿਤਸਰ - ਪੰਜਾਬ ਦੇ ਅੰਮ੍ਰਿਤਸਰ ਤੋਂ ਤੇਲੰਗਾਨਾ ਦੇ ਹੈਦਰਾਬਾਦ ਤੋਂ ਹੁਣ 3 ਘੰਟੇ ਵਿਚ ਪਹੁੰਚਿਆ ਜਾ ਸਕਦਾ ਹੈ। ਏਅਰ ਇੰਡੀਆ (ਏ.ਆਈ.) ਐਕਸਪ੍ਰੈਸ ਨੇ ਦੋਵਾਂ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਏਆਈ ਐਕਸਪ੍ਰੈਸ ਇਹ ਉਡਾਣ 17 ਨਵੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਿਸ ਲਈ ਏਅਰਲਾਈਨਜ਼ ਨੇ ਆਪਣੀ ਵੈੱਬਸਾਈਟ 'ਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਦੋਵਾਂ ਸ਼ਹਿਰਾਂ ਵਿਚ ਵਪਾਰ ਅਤੇ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ।  

ਏਆਈ ਐਕਸਪ੍ਰੈਸ ਦੀ ਵੈੱਬਸਾਈਟ ਮੁਤਾਬਕ ਦੋਵਾਂ ਸ਼ਹਿਰਾਂ ਵਿਚਾਲੇ 17 ਨਵੰਬਰ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਏਅਰਲਾਈਨ ਦੀ ਫਲਾਈਟ ਨੰਬਰ IX953 ਰੋਜ਼ਾਨਾ ਸਵੇਰੇ 11 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਉਡਾਣ ਭਰੇਗੀ। ਤਿੰਨ ਘੰਟੇ ਬਾਅਦ ਇਹ ਫਲਾਈਟ ਦੁਪਹਿਰ 2 ਵਜੇ ਹੈਦਰਾਬਾਦ ਪਹੁੰਚੇਗੀ। 

ਇਸੇ ਤਰ੍ਹਾਂ ਇਹ ਫਲਾਈਟ ਨੰਬਰ IX954 ਹੈਦਰਾਬਾਦ ਤੋਂ ਰੋਜ਼ਾਨਾ ਸਵੇਰੇ 7.30 ਵਜੇ ਉਡਾਣ ਭਰੇਗੀ। ਇਹ ਫਲਾਈਟ 2 ਘੰਟੇ 45 ਮਿੰਟ ਦਾ ਸਫਰ ਪੂਰਾ ਕਰਕੇ ਸਵੇਰੇ 10.15 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗੀ। ਏਅਰਲਾਈਨਜ਼ ਵੱਲੋਂ ਇਸ ਉਡਾਣ ਦੀ ਸ਼ੁਰੂਆਤੀ ਕੀਮਤ 6 ਹਜ਼ਾਰ ਰੁਪਏ ਰੱਖੀ ਗਈ ਹੈ। ਇਸ ਤੋਂ ਇਲਾਵਾ ਹੋਰਾਂ ਵਾਂਗ ਇਸ ਫਲਾਈਟ 'ਤੇ ਵੀ ਡਾਇਨਾਮਿਕ ਰੇਟ ਲਾਗੂ ਹਨ, ਯਾਨੀ ਫਲਾਈਟ ਟਿਕਟ ਦੀ ਕੀਮਤ ਮੰਗ ਮੁਤਾਬਕ ਵਧ ਜਾਂ ਘਟ ਸਕਦੀ ਹੈ। 

ਅੰਮ੍ਰਿਤਸਰ ਅਤੇ ਹੈਦਰਾਬਾਦ ਵਿਚਾਲੇ ਇਹ ਪਹਿਲੀ ਸਿੱਧੀ ਉਡਾਣ ਹੈ। ਪਹਿਲਾਂ ਚੱਲਣ ਵਾਲੀਆਂ ਉਡਾਣਾਂ ਵਿਚ ਦਿੱਲੀ ਲੇ-ਓਵਰ ਹੁੰਦਾ ਸੀ। ਇਸ ਦੇ ਨਾਲ ਹੀ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸੈਰ-ਸਪਾਟਾ ਵਧੇਗਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਵੀ ਹੁਲਾਰਾ ਮਿਲੇਗਾ। ਹੈਦਰਾਬਾਦ ਵਿਚ ਲੱਖਾਂ ਦੇ ਗਹਿਣਿਆਂ ਤੋਂ ਇਲਾਵਾ, ਅੰਮ੍ਰਿਤਸਰ ਨੂੰ ਉੱਤਰੀ ਭਾਰਤ ਵਿਚ ਮੋਤੀਆਂ ਦੇ ਗਹਿਣੇ, ਸਾੜੀਆਂ ਆਦਿ ਭੇਜਣ ਲਈ ਇੱਕ ਵੱਡਾ ਬਾਜ਼ਾਰ ਮੰਨਿਆ ਜਾਂਦਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement