ਗਲੇਸ਼ੀਅਰ ਦੇ ਬਰਫ਼ੀਲੇ ਤੂਫ਼ਾਨ 'ਚ ਪੰਜਾਬ ਦਾ ਮਨਜਿੰਦਰ ਸਿੰਘ ਹੋਇਆ ਸ਼ਹੀਦ
Published : Nov 19, 2019, 7:03 pm IST
Updated : Nov 19, 2019, 7:03 pm IST
SHARE ARTICLE
Manjinder Singh
Manjinder Singh

3 ਪੰਜਾਬ ਰੈਜੀਮੈਂਟ ਦੇ ਜਵਾਨ ਦੀ ਡਿਊਟੀ ਦੌਰਾਨ ਗਲੇਸ਼ੀਅਰ ਵਿਚ ਬਰਫ ਦੇ ਹੇਠਾਂ ਦੱਬੇ ਜਾਣ...

ਫਤਿਹਗੜ੍ਹ ਚੂੜੀਆਂ: 3 ਪੰਜਾਬ ਰੈਜੀਮੈਂਟ ਦੇ ਜਵਾਨ ਦੀ ਡਿਊਟੀ ਦੌਰਾਨ ਗਲੇਸ਼ੀਅਰ ਵਿਚ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰ. 1 ਡੇਰਾ ਬਾਬਾ ਨਾਨਕ ਰੋਡ, ਫਤਿਹਗੜ੍ਹ ਚੂੜੀਆਂ ਅੱਜ ਤੋਂ ਕਰੀਬ 12 ਸਾਲ ਪਹਿਲਾਂ 3 ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ ਅਤੇ ਉਸਦੇ ਵਿਆਹ ਨੂੰ ਕਰੀਬ 5 ਸਾਲ ਹੋਏ ਸਨ ਅਤੇ ਹੁਣ ਪਿਛਲੇ ਕਰੀਬ 4 ਮਹੀਨਿਆਂ ਤੋਂ ਉਹ ਗਲੇਸ਼ੀਅਰ ਵਿਚ ਡਿਊਟੀ ਕਰ ਰਿਹਾ ਸੀ, ਜਿਥੇ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਉਸਦੀ ਮੌਤ ਹੋ ਗਈ।

 ਹੋਰ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਮੁੱਚਾ ਪਰਿਵਾਰ ਸੋਗ ਵਿਚ ਡੁੱਬ ਗਿਆ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਮਨਿੰਦਰ ਸਿੰਘ ਦੀ ਲਾਸ਼ ਅੱਜ 20 ਨਵੰਬਰ ਨੂੰ ਕਸਬਾ ਫਤਿਹਗੜ੍ਹ ਚੂੜੀਆਂ ਵਿਚ ਰੈਜੀਮੈਂਟ ਦੇ ਜਵਾਨਾਂ ਵਲੋਂ ਲਿਆਂਦੀ ਜਾ ਰਹੀ ਹੈ, ਜਿਥੇ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement