ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ
Published : Nov 19, 2020, 12:27 am IST
Updated : Nov 19, 2020, 12:27 am IST
SHARE ARTICLE
image
image

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ : ਰਾਣਾ ਸੋਢੀ

ਚੰਡੀਗੜ੍ਹ, 18 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਇਥੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਰਾਜ ਭਰ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਆਖਦਿਆਂ ਕਿਹਾ ਕਿ ਸਾਲ 2007 ਤੋਂ 2015 ਤਕ ਦੇ 2339 ਖਿਡਾਰੀਆਂ ਸਣੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫ਼ੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ। ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement