ਜੇਕਰ ਬੈਲਟ ਪੇਪਰ ਨਾਲ ਕੀਤੀ ਜਾਵੇ ਵੋਟਿੰਗ ਤਾਂ ਭਾਜਪਾ ਦਾ ਖਾਤਾ ਤੱਕ ਨਾ ਖੁੱਲ੍ਹੇ - ਬੈਂਸ 
Published : Nov 19, 2020, 3:51 pm IST
Updated : Nov 19, 2020, 3:52 pm IST
SHARE ARTICLE
Simarjit Bains
Simarjit Bains

ਉਨ੍ਹਾਂ ਕਿਹਾ ਕਿ ਪੰਜਾਬ 'ਚ ਈ. ਵੀ. ਐਮ. ਹਟਾ ਕੇ ਬੈਲਟ ਪੇਪਰ 'ਤੇ ਵੋਟਿੰਗ ਕਰਾਉਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆ ਜਾਵੇਗਾ।

ਲੁਧਿਆਣਾ - ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ 'ਪੰਜਾਬ ਅਧਿਕਾਰ ਯਾਤਰਾ' ਦੇ ਤਹਿਤ ਅੱਜ ਪਟਿਆਲਾ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 4 ਸਾਲ ਪਹਿਲਾਂ ਪੰਜਾਬ ਦੇ ਪਾਣੀ ਦੇ ਪੈਸੇ ਲੈਣ ਦਾ ਮਤਾ ਵਿਧਾਨ ਸਭਾ 'ਚ ਪਾਸ ਕੀਤਾ ਗਿਆ ਸੀ ਪਰ ਇਸ ਮਗਰੋਂ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ।

EVMEVM

ਇਸ ਮੌਕੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਬਾਰੇ ਬੋਲਦਿਆਂ ਬੈਂਸ ਨੇ ਕਿਹਾ ਕਿ ਭਾਜਪਾ ਈ. ਵੀ. ਐੱਮ. ਦੇ ਸਹਾਰੇ ਹੈ ਅਤੇ ਜੇਕਰ ਬੈਲਟ ਪੇਪਰ ਨਾਲ ਵੋਟਿੰਗ ਕੀਤੀ ਜਾਵੇ ਤਾਂ ਭਾਜਪਾ ਦਾ ਪੰਜਾਬ 'ਚ ਖਾਤਾ ਵੀ ਨਹੀਂ ਖੁੱਲ੍ਹੇਗਾ।

BJP Candidate Ginsuanhau Wins SinghatBJP 

ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ 'ਚ ਵੀ ਬੈਲਟ ਪੇਪਰ ਦੀ ਵਰਤੋਂ ਹੁੰਦੀ ਹੈ ਅਤੇ ਅਸੀਂ ਕਿੰਨੇ ਕੁ ਵਿਕਸਿਤ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਈ. ਵੀ. ਐਮ. ਹਟਾ ਕੇ ਬੈਲਟ ਪੇਪਰ 'ਤੇ ਵੋਟਿੰਗ ਕਰਾਉਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement