ਮਨੀ ਲਾਂਡਰਿੰਗ ਮਾਮਲਾ : ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
Published : Nov 19, 2021, 12:02 am IST
Updated : Nov 19, 2021, 12:02 am IST
SHARE ARTICLE
image
image

ਮਨੀ ਲਾਂਡਰਿੰਗ ਮਾਮਲਾ : ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਮੋਹਾਲੀ, 18 ਨਵੰਬਰ (ਸੁਖਦੀਪ ਸੋਈਂ) : ਮਨੀ ਲਾਂਡਰਿੰਗ ਮਾਮਲੇ ’ਚ ਵੀਰਵਾਰ ਨੂੰ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਸੀ। ਅਦਾਲਤ ਨੇ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ। ਅਦਾਲਤ ਵਿਚ ਲਿਜਾਏ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਅਪਣੀ ਹੀ ਪਾਰਟੀ ’ਤੇ ਗੰਭੀਰ ਦੋੋ ਲਾਏ ਸਨ।
  ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਵਿਰੁਧ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਵਿਰੁਧ ਸਾਜ਼ਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦਾ ਪਰਦਾਫ਼ਾਸ਼ ਕਰਨਗੇ। ਮੈਨੂੰ ਸਿਆਸੀ ਸਾਜ਼ਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਵਿਰੁਧ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਮੈਂ ਅਪਣੇ ਸੂਬੇ ਦੇ ਲੋਕਾਂ ਲਈ ਦਿ੍ਰੜਤਾ ਨਾਲ ਲੜਿਆ ਹੈ। ਸੱਚ ਦੀ ਜਿਤ ਹੋਵੇਗੀ। ਆਉਣ ਵਾਲੇ ਸਮੇਂ ਵਿਚ ਹੋਰ ਪ੍ਰਗਟਾਵੇ ਕਰਾਂਗਾ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਨੇ ਦਸਿਆ ਕੇ ਵਲੋਂ ਕੋਈ ਵੀ ਨਵੇਂ ਤੱਥ ਨਹੀਂ ਪੇਸ਼ ਕੀਤੇ ਗਏ ਜਿਸ ’ਤੇ ਕੋਰਟ ਨੇ ਸੁਖਪਾਲ ਖਹਿਰਾ ਨੂੰ ਰਿਮਾਂਡ ’ਤੇ ਨਾ ਭੇਜ ਸਕੇ ਸਗੋਂ ਨਿਆਇਕ ਹਿਰਾਸਤ ਵਿਚ ਭੇਜਿਆ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਗਿਆਰਾਂ ਵਾਰ ਖਹਿਰਾ ਨੂੰ ਬੁਲਾ ਕੇ ਤਕਰੀਬਨ 88 ਘੰਟੇ ਪੁੱਛਗਿਛ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਹੁਣ 8 ਦਿਨ ਦੇ ਰਿਮਾਂਡ ਤੋਂ ਬਾਅਦ ਵੀ ਵਲੋਂ ਠੋਸ ਤੱਥ ਪੇਸ਼ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਸੀਂ ਵੀ ਕੋਰਟ ਨੂੰ ਇਹ ਹੀ ਅਪੀਲ ਕੀਤੀ ਸੀ ਕਿ ਵਲੋਂ ਬੇਬੁਨਿਆਦ ਇਸ  ਕੇਸ ਨੂੰ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸੁਖਪਾਲ ਖਹਿਰਾ ਦਾ ਸਿਆਸੀ ਕਿਰਦਾਰ ਮੈਲਾ ਹੋ ਸਕੇ। ਹੁਣ ਸੁਖਪਾਲ ਖਹਿਰਾ ਨੂੰ ਪਟਿਆਲਾ ਜੇਲ ਵਿਚ ਭੇਜ ਦਿਤਾ ਗਿਆ ਹੈ। 
  ਦਸਣਯੋਗ ਹੈ ਕਿ ਈਡੀ ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ। ਸੁਖਪਾਲ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement