ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਵਿੱਚ ਧਾਂਦਲੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

By : GAGANDEEP

Published : Nov 19, 2022, 7:25 pm IST
Updated : Nov 19, 2022, 7:25 pm IST
SHARE ARTICLE
photo
photo

ਇਲੈਕਟ੍ਰਾਨਿਕ ਡਿਵਾਈਸ ਦੀ ਵਰਤੋਂ ਕਰਕੇ ਹਾਸਲ ਕੀਤੇ ਰੈਂਕ

 

ਪਟਿਆਲਾ : ਪੰਜਾਬ ਦੀ ਪਟਿਆਲਾ ਪੁਲਿਸ ਨੇ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ ਵਿੱਚ ਧਾਂਦਲੀ ਕਰਨ ਵਾਲੇ ਦੋ ਮੁਲਜ਼ਮ ਪ੍ਰੀਖਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਲਰਾਜ ਸਿੰਘ ਉਰਫ ਵਿੱਕੀ ਵਾਸੀ ਪਿੰਡ ਬਸੋਹਾਰਾ ਥਾਣਾ ਮੂਨਕ, ਸੰਗਰੂਰ ਅਤੇ ਵਰਿੰਦਰਪਾਲ ਚੌਧਰੀ ਵਾਸੀ ਪਿੰਡ ਦੋਧਾਣਾ, ਥਾਣਾ ਘੱਗਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਪਸਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ।

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਘੁਟਾਲੇ ਵਿੱਚ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਇਲੈਕਟਰੋਨਿਕ ਯੰਤਰਾਂ ਦੀ ਵਰਤੋਂ ਕਰਕੇ ਪ੍ਰੀਖਿਆ ਵਿੱਚ ਉੱਚ ਰੈਂਕ ਹਾਸਲ ਕੀਤੇ ਸਨ। ਉਹਨਾਂ ਨੇ ਦੱਸਿਆ ਕਿ ਮੁਲਜ਼ਮ ਬਲਰਾਜ ਉਰਫ ਵਿੱਕੀ ਨੇ ਪ੍ਰੀਖਿਆ ਵਿੱਚ ਦੂਜਾ ਰੈਂਕ ਅਤੇ ਵਰਿੰਦਰਪਾਲ ਚੌਧਰੀ ਨੇ 21ਵਾਂ ਰੈਂਕ ਪ੍ਰਾਪਤ ਕੀਤਾ ਸੀ।

ਇਸ ਤੋਂ ਪਹਿਲਾਂ ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਨਵਰਾਜ ਚੌਧਰੀ ਉਰਫ ਗੋਗੀ, ਗੁਰਪ੍ਰੀਤ ਸਿੰਘ ਉਰਫ ਗੁਰੀ, ਜਤਿੰਦਰ ਸਿੰਘ ਉਰਫ ਮੱਖਣ, ਸੋਨੂੰ ਕੁਮਾਰ ਅਤੇ ਵਿਜੇਂਦਰ ਸਿੰਘ ਸ਼ਾਮਲ ਹਨ। ਫਿਲਹਾਲ ਸਾਰੇ ਦੋਸ਼ੀ ਪੁਲਸ ਰਿਮਾਂਡ 'ਤੇ ਹਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement