ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Dec 19, 2018, 6:27 pm IST
Updated : Dec 19, 2018, 6:27 pm IST
SHARE ARTICLE
ਰਿਸ਼ਵਤ
ਰਿਸ਼ਵਤ

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ....

ਚੰਡੀਗੜ (ਸ.ਸ.ਸ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਈ ਮੋਹਨ ਲਾਲ  ਨੂੰ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ, ਸਰਪੰਚ ਪਿੰਡ ਪ੍ਰੈਮ ਨਗਰ, ਜਿਲਾ ਕਪੂਰਥਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ ਗ੍ਰਾਂਟ  ਨੂੰ ਖਰਚਣ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 15,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement