26 ਅਤੇ 27 ਦਸੰਬਰ ਨੂੰ 30,000 ਕਿਸਾਨ ਹੋਰ ਦਿੱਲੀ ਵੱਲ ਨੂੰ ਕਰਨਗੇ ਕੂਚ, ਕੱਢਿਆ ਜਾਵੇਗਾ ਮਾਰਚ
Published : Dec 19, 2020, 11:45 am IST
Updated : Dec 19, 2020, 11:45 am IST
SHARE ARTICLE
farmer
farmer

20 ਦਸੰਬਰ ਨੂੰ ਪੰਜਾਬ ਦੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕੱਠ ਕੀਤੇ ਜਾਣਗੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 24ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਠੰਡ ਵਿਚ ਵਿੱਚ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਦੌਰਾਨ ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਕਿ 30 ਹਜ਼ਾਰ ਤੋਂ ਵੱਧ ਕਿਸਾਨ 26 ਅਤੇ 27 ਦਸੰਬਰ ਨੂੰ ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ। 

Farmer protest

15,000 ਪ੍ਰਦਰਸ਼ਨਕਾਰੀਆਂ ਕਰਨਗੇ ਪ੍ਰਦਰਸ਼ਨ
ਉਨ੍ਹਾਂ ਦੱਸਿਆ ਕਿ 15,000 ਪ੍ਰਦਰਸ਼ਨਕਾਰੀਆਂ ਦੀ ਟੁਕੜੀ 26 ਦਸੰਬਰ ਨੂੰ ਖਨੌਰੀ ਸਰਹੱਦ ਤੋਂ ਮਾਰਚ ਕਰੇਗੀ, ਜਦਕਿ 15,000 ਹੋਰ ਦੀ ਟੁਕੜੀ 27 ਦਸੰਬਰ ਨੂੰ ਡੱਬਵਾਲੀ ਤੋਂ ਮਾਰਚ ਸ਼ੁਰੂ ਕਰੇਗੀ। ਇਹ ਮਾਰਚ ਦਿੱਲੀ ਚੱਲੋ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋ ਜਾਣ ਵਜੋਂ ਕੱਢਿਆ ਜਾਵੇਗਾ।

Farmers Protest

20 ਦਸੰਬਰ ਨੂੰ ਪੰਜਾਬ 'ਚ ਰੋਸ ਪ੍ਰਦਰਸ਼ਨ
ਸੰਗਠਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਾਂਝੇ ਕਿਸਾਨ ਮੋਰਚੇ ਦੇ ਸੱਦੇ ਦੇ ਜਵਾਬ ਵਿੱਚ ਕਿਹਾ ਕਿ 20 ਦਸੰਬਰ ਨੂੰ ਪੰਜਾਬ ਦੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕੱਠ ਕੀਤੇ ਜਾਣਗੇ।  21, 22 ਅਤੇ 23 ਦਸੰਬਰ ਨੂੰ ਯਾਦਗਾਰੀ ਜਲੂਸ ਕੱਢੇ ਜਾਣਗੇ। ਪਿੰਡ ਪੱਧਰ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ 24 ਦਸੰਬਰ ਨੂੰ ਬਲਾਕ ਪੱਧਰੀ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ।

Kisan Mazdoor Sangarsh Committee begin journey to Delhi Protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement