ਪਛਮੀ ਬੰਗਾਲ : ਸਪੀਕਰ ਨੇ ਸਵੀਕਾਰ ਨਹੀਂ ਕੀਤਾ ਸ਼ਵੇਂਦੂ ਅਧਿਕਾਰੀ ਦਾ ਅਸਤੀਫ਼ਾ
Published : Dec 19, 2020, 7:10 am IST
Updated : Dec 19, 2020, 7:10 am IST
SHARE ARTICLE
IMAGE
IMAGE

ਪਛਮੀ ਬੰਗਾਲ : ਸਪੀਕਰ ਨੇ ਸਵੀਕਾਰ ਨਹੀਂ ਕੀਤਾ ਸ਼ਵੇਂਦੂ ਅਧਿਕਾਰੀ ਦਾ ਅਸਤੀਫ਼ਾ

ਕੋਲਕਾਤਾ, 18 ਦਸੰਬਰ : ਪਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਵਿਮਾਨ ਬੈਨਰਜੀ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਤਿ੍ਰਣਮੂਲ ਕਾਂਗਰਸ ਵਿਧਾਇਕ ਸ਼ਵੇਂਦੂ ਅਧਿਕਾਰੀ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ, ਕਿਉਂਕਿ ਇਹ ਸੰਵਿਧਾਨ ਦੇ ਪ੍ਰਬੰਧਾਂ ਅਤੇ ਸਦਨ ਦੇ ਨਿਯਮਾਂ ਦੇ ਅਨੁਰੂਪ ਨਹੀਂ ਹੈ। 
ਬੈਨਰਜੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਅਧਿਕਾਰੀ ਨੇ ਅਸਤੀਫ਼ਾ ਪੱਤਰ ਉਨ੍ਹਾਂ ਨੇ ਵਿਅਕਤੀਗਤ ਰੂਪ ਨਾਲ ਨਹੀਂ ਸੌਂਪਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਕੀ ਇਹ ਅਸਤੀਫ਼ਾ ਸਵੈ ਇਛੁੱਕ ਹੈ। 
ਬੈਨਰਜੀ ਨੇ ਕਿਹਾ,ਜਦੋਂ ਤਕ ਮੈਂ ਇਸ ਗੱਲ ਤੋਂ ਸੰਤੁਸ਼ਟ ਨਹੀਂ ਹੋ ਜਾਂਦਾ ਕਿ ਅਸਤੀਫ਼ਾ ਸਵੈਇਛੁੱਕ ਹੈ, ਮੇਰੇ ਲਈ ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਅਤੇ ਪਛਮੀ ਬੰਗਾਲ ਵਿਧਾਨ ਸਭਾ ’ਚ ਕੰਮਕਾਰ ਦੇ ਨਿਯਮਾਂ ਦੇ ਆਲੋਕ ’ਚ ਇਸ ਨੂੰ ਸਵੀਕਾਰ ਕਰਨਾ ਸੰਭਵ ਨਹੀਂ ਹੈ। (ਪੀਟੀਆਈ)
ਅਧਿਕਾਰੀ ਨੇ ਮਮਤਾ ਬੈਨਰਜੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿਤਾ ਸੀ। ਉਨ੍ਹਾਂ ਨੇ ਵਿਧਾਇਕ ਦੇ ਤੌਰ ’ਤੇ ਅਪਣਾ ਅਸਤੀਫ਼ਾ 16 ਦਸੰਬਰ ਨੂੰ ਵਿਧਾਨ ਸਭਾ ਸਕੱਤਰੇਤ ’ਚ ਸੌਂਪਿਆ ਸੀ। ਉਸ ਸਮੇਂ ਵਿਧਾਨ ਸਭਾ ਸਪੀਕਰ ਸਦਨ ’ਚ ਹਾਜ਼ਰ ਨਹੀਂ ਸਨ। 
ਬੈਨਰਜੀ ਨੇ ਕਿਹਾ ਕਿ ਅਧਿਕਾਰੀ ਨੂੰ ਇਸ ਵਿਸ਼ੇ ’ਚ ਅਪਣੀ ਗੱਲ ਕਹਿਣ ਲਈ ਉਨ੍ਹਾਂ ਦੇ ਸਾਹਮਣੇ ਵਿਅਕਤੀਗਤ ਰੂਪ ਨਾਲ 21 ਦਸੰਬਰ ਨੂੰ ਸਪੀਕਰ ਦੇ ਚੈਂਬਰ ’ਚ ਹਾਜ਼ਰ ਹੋਣ ਨੂੰ ਕਿimageimageਹਾ ਗਿਆ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement