ਗੁਰਦਾਸਪੁਰ 'ਚ ਰਾਤ ਦੋ ਵਾਰ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

By : GAGANDEEP

Published : Dec 19, 2022, 10:40 am IST
Updated : Dec 19, 2022, 3:41 pm IST
SHARE ARTICLE
photo
photo

ਕਰੀਬ 100 ਰਾਊਂਡ ਫਾਇਰ ਕਰ ਡਰੋਨ ਨੂੰ ਭੇਜਿਆ ਵਾਪਸ

 

 ਗੁਰਦਾਸਪੁਰ: ਪੰਜਾਬ ਬਾਰਡਰ 'ਤੇ ਰਾਤ ਸਮੇਂ ਡਰੋਨਾਂ ਦਾ ਭਾਰਤੀ ਖੇਤਰ ਵਿਚ ਆਉਣਾ ਜਾਰੀ ਹੈ। ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਭਾਰਤੀ ਸਰਹੱਦ ਵੱਲ ਸਮੱਗਲ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਰਾਤ ਨੂੰ ਦੋ ਵਾਰ ਡਰੋਨ ਦੀ ਹਰਕਤ ਦੇਖੀ ਗਈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਕਰੀਬ 100 ਰਾਊਂਡ ਫਾਇਰ ਕੀਤੇ ਅਤੇ ਡਰੋਨ ਨੂੰ ਵਾਪਸ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਵਿੱਚ ਰਾਤ ਨੂੰ ਦੋ ਵਾਰ ਡਰੋਨ ਦੀ ਹਰਕਤ ਦੇਖੀ ਗਈ ਹੈ। ਰਾਤ 10:20 ਵਜੇ ਗੁਰਦਾਸਪੁਰ ਦੇ ਬੀਓਪੀ ਚੰਦੂ ਵਡਾਲਾ ਵਿਖੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ 26 ਰਾਊਂਡ ਫਾਇਰ ਕੀਤੇ। ਡਰੋਨ ਦੀ ਸਹੀ ਮੂਵਮੈਂਟ ਦੇਖਣ ਲਈ 6 ਹਲਕੇ ਬੰਬ ਵੀ ਸੁੱਟੇ ਗਏ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਪਸ ਪਰਤ ਗਿਆ।

ਚੰਦੂ ਵਡਾਲਾ ਘਟਨਾ ਤੋਂ ਕੁਝ ਮਿੰਟ ਬਾਅਦ 10:48 'ਤੇ ਡਰੋਨ ਦੀ ਆਵਾਜ਼ ਫਿਰ ਸੁਣਾਈ ਦਿੱਤੀ। ਇਹ ਆਵਾਜ਼ ਬੀਓਪੀ ਕੱਸੋਵਾਲ ਦੇ ਇਲਾਕੇ ਵਿੱਚ ਸੁਣਾਈ ਦਿੱਤੀ। ਜਿਸ ਤੋਂ ਬਾਅਦ ਤਾਇਨਾਤ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜਵਾਨਾਂ ਨੇ 4 ਹਲਕੇ ਬੰਬਾਂ ਵਾਲੇ ਡਰੋਨਾਂ ਦੀ ਹਰਕਤ ਦਾ ਪਤਾ ਲਗਾਇਆ। ਉਥੇ 72 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement