Bikram Majithia: ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ; 27 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
Published : Dec 19, 2023, 3:14 pm IST
Updated : Dec 19, 2023, 3:14 pm IST
SHARE ARTICLE
Bikram Majithia again summoned in drug case
Bikram Majithia again summoned in drug case

ਮਜੀਠੀਆ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ 27 ਦਸੰਬਰ ਨੂੰ ਮੁੜ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ। ਇਸ ਸਿੱਟ ਸਾਹਮਣੇ ਮਜੀਠੀਆ ਦੀ ਇਹ ਆਖਰੀ ਪੇਸ਼ੀ ਹੋ ਸਕਦੀ ਹੈ।

ਇਸ ਤੋਂ ਬਾਅਦ ਐਸਆਈਟੀ ਮੁਖੀ ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ ਸੇਵਾਮੁਕਤ ਹੋ ਜਾਣਗੇ। ਇਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਪਟਿਆਲਾ ਵਿਚ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਮਜੀਠੀਆ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਦੇ ਦਫ਼ਤਰ ਵਿਚ ਜਗਦੀਸ਼ ਭੋਲਾ ਨਾਲ ਸਬੰਧ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਵਿਚ ਕੀਤੀ ਗਈ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ 'ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ। 5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

(For more news apart from Bikram Majithia again summoned in drug case, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement