ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
Published : Dec 19, 2023, 9:21 pm IST
Updated : Dec 19, 2023, 9:21 pm IST
SHARE ARTICLE
Dr Baljeet Kaur
Dr Baljeet Kaur

ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ ਦੀ ਮੰਗ ਵੀ ਸ਼ਾਮਲ

 

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ 'ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮੰਗਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸ਼ੇਨਾ ਅਗਰਵਾਲ,ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement