Tarn Taran News : ਵੱਡੀ ਖ਼ਬਰ : ਜ਼ਮੀਨੀ ਝਗੜੇ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਭਰਾ ਗੰਭੀਰ ਜ਼ਖ਼ਮੀ

By : BALJINDERK

Published : Dec 19, 2024, 2:46 pm IST
Updated : Dec 19, 2024, 2:46 pm IST
SHARE ARTICLE
ਮ੍ਰਿਤਕ ਸਮਸ਼ੇਰ ਸਿੰਘ ਸ਼ੇਰਾ (24) ਦੀ ਫਾਈਲ ਫੋਟੋ
ਮ੍ਰਿਤਕ ਸਮਸ਼ੇਰ ਸਿੰਘ ਸ਼ੇਰਾ (24) ਦੀ ਫਾਈਲ ਫੋਟੋ

Tarn Taran News : ਗੋਲੀਆਂ ਚਲਾਉਣ ਦੀ ਸੀਸੀਟੀਵੀ ਆਈ ਸਾਹਮਣੇ

Tarn Taran News in Punjabi : ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਚੰਬਾ ਕਲਾ' ਮੰਡ ਇਲਾਕੇ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸਦਾ ਦੂਸਰਾ ਭਰਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। 

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਪਿਛਲੇ ਕੁਝ ਸਮੇਂ ਤੋਂ ਕਈ ਪਿੰਡ ਦੇ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ। ਅੱਜੳ ਉਸੇ ਜ਼ਮੀਨ ਨੂੰ ਲੈ ਕੇ ਫਿਰ ਵਿਵਾਦ ਹੋ ਗਿਆ ਅਤੇ ਦੂਜੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸਮਸ਼ੇਰ ਸਿੰਘ ਸ਼ੇਰਾ (24) ਵਜੋਂ ਹੋਈ ਹੈ। ਮੌਕੇ ਦੀ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। 

ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨਾਲ ਹੋਈ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ, ਮ੍ਰਿਤਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

(For more news apart from Due to land dispute, youth shot dead, brother seriously injured News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement