Jalandhar News: ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Published : Dec 19, 2024, 3:23 pm IST
Updated : Dec 19, 2024, 3:23 pm IST
SHARE ARTICLE
High Court imposes a fine on Jalandhar Police Commissioner latest news in punjabi
High Court imposes a fine on Jalandhar Police Commissioner latest news in punjabi

Jalandhar News: ਅਦਾਲਤ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਕੰਮਕਾਜ "ਲਾਪਰਵਾਹੀ ਅਤੇ ਤਰਸਯੋਗ ਪਹੁੰਚ" ਨੂੰ ਦਰਸਾਉਂਦਾ ਹੈ।

 

High Court imposes a fine on Jalandhar Police Commissioner latest news in punjabi: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਕੰਮਕਾਜ "ਲਾਪਰਵਾਹੀ ਅਤੇ ਤਰਸਯੋਗ ਪਹੁੰਚ" ਨੂੰ ਦਰਸਾਉਂਦਾ ਹੈ।

ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ 'ਤੇ 2.5 ਸਾਲ ਤਕ ਕੋਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ। ਇਹ ਮਾਮਲਾ 20 ਜੁਲਾਈ 2022 ਨੂੰ ਦਰਜ ਹੋਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝੂਠਾ ਵਾਅਦਾ ਕਰ ਕੇ ਧੋਖਾਧੜੀ ਕੀਤੀ ਹੈ।

ਸ਼ਿਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਪੁਲਿਸ ਨੇ ਕੋਈ ਪੜਤਾਲ ਨਹੀਂ ਕੀਤੀ। ਅਦਾਲਤ ਨੇ ਕਿਹਾ ਕਿ 22 ਨਵੰਬਰ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਪੁਲਿਸ ਨੇ ਅਚਾਨਕ 10 ਦਿਨਾਂ ਵਿਚ ਜਾਂਚ ਪੂਰੀ ਕਰ ਕੇ ਚਲਾਨ ਪੇਸ਼ ਕਰ ਦਿਤਾ। ਜਸਟਿਸ ਮੌਦਗਿਲ ਨੇ ਇਸ ਨੂੰ "ਪਟੀਸ਼ਨ ਨੂੰ ਦਬਾਉਣ ਦਾ ਜਲਦਬਾਜ਼ੀ ਵਿਚ ਕੀਤੀ ਗਈ ਕੋਸ਼ਿਸ਼" ਦਸਿਆ।

ਅਦਾਲਤ ਨੇ ਕਿਹਾ ਕਿ ਬਿਨਾਂ ਨਿਰਪੱਖ ਜਾਂਚ ਦੇ ਚਲਾਨ ਦਾਇਰ ਕਰਨਾ ਸੰਵਿਧਾਨ ਦੀ ਧਾਰਾ 21 ਤਹਿਤ ਦਿਤੇ ਗਏ ਪਟੀਸ਼ਨਕਰਤਾ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਤੋਂ ਇਲਾਵਾ, ਪੁਲਿਸ ਧਾਰਾ 39-ਏ ਦੇ ਤਹਿਤ ਬਰਾਬਰ ਨਿਆਂ ਯਕੀਨੀ ਬਣਾਉਣ ਵਿਚ ਅਸਫ਼ਲ ਰਹੀ।

ਅਦਾਲਤ ਨੇ ਪੁਲੀਸ ਕਮਿਸ਼ਨਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਉਣ ਦਾ ਹੁਕਮ ਦਿੱਤਾ ਅਤੇ ਇਹ ਰਕਮ ਉਸ ਦੀ ਤਨਖਾਹ ਵਿੱਚੋਂ ਕੱਟਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਤਨਖ਼ਾਹ ਵਿੱਚੋਂ ਜੁਰਮਾਨੇ ਦੀ ਕਟੌਤੀ ਦੀ ਪੁਸ਼ਟੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਤੋਂ ਹਲਫ਼ਨਾਮਾ ਵੀ ਮੰਗਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement