Phagwara Accdent News : ਫਗਵਾੜਾ ’ਚ ਆਸਟ੍ਰੇਲੀਆ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

By : BALJINDERK

Published : Dec 19, 2024, 2:07 pm IST
Updated : Dec 19, 2024, 2:07 pm IST
SHARE ARTICLE
ਮੌਕੇ ’ਤੇ ਪਹੁੰਚ ਕੇ ਪੁਲਿਸ ਅਧਿਕਾਰੀ ਜਾਂਚ ਕਰਦੇ ਹੋਏ
ਮੌਕੇ ’ਤੇ ਪਹੁੰਚ ਕੇ ਪੁਲਿਸ ਅਧਿਕਾਰੀ ਜਾਂਚ ਕਰਦੇ ਹੋਏ

Phagwara Accdent News : ਹਾਦਸਾ ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆਉਂਦੇ ਸਮੇਂ ਵਾਪਰਿਆ, ਕਾਰ ਡਰਾਈਵਰ ਨੇ ਹਸਪਤਾਲ ’ਚ ਤੋੜਿਆ ਦਮ, ਮਾਂ ਗੰਭੀਰ ਜ਼ਖ਼ਮੀ

Phagwara Accdent News in Punjabi : ਬੀਤੀ ਰਾਤ ਫਗਵਾੜਾ ਵਿਖੇ ਹੋਏ ਸੜਕ ਹਾਦਸੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਦਰਾਅਸਲ ਇੱਕ ਨੌਜਵਾਨ  ਆਸਟਰੇਲੀਆ  ਤੋਂ ਆਪਣੇ ਘਰ ਪਰਤ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ ਤੋਂ ਉਸਦੀ ਮਾਂ ਉਸ ਨੂੰ ਲੈਣ ਗਈ ਸੀ। ਜਿਸ ਵੇਲੇ ਉਨ੍ਹਾਂ ਦੀ ਗੱਡੀ ਫਗਵਾੜਾ ਫਲਾਈਓਵਰ ਪਹੁੰਚੀ ਤਾਂ ਉਸ ਨੂੰ ਗੰਨਿਆਂ ਦੀ ਭਰੀ ਟਰਾਲੀ ਨੇ ਫੇਟ ਮਾਰ ਦਿੱਤੀ। ਉਸ ਤੋਂ ਬਾਅਦ ਗੱਡੀ ਇਕਦਮ ਘੁੰਮ ਗਈ ਅਤੇ ਪਿੱਛੋਂ ਆ ਰਹੇ ਟਰੱਕ ਦੀ ਲਪੇਟ ’ਚ ਆ  ਗਈ।

1

ਹਾਦਸਾ ਇੰਨਾ ਭਿਆਨਕ ਸੀ ਕਿ ਆਸਟਰੇਲੀਆ  ਤੋਂ ਪਰਤ ਰਹੇ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਕਾਰ ਚਾਲਕ ਨੇ ਹਸਪਤਾਲ ’ਚ ਦਮ ਤੋੜ ਦਿੱਤਾ। ਇਸ ਹਾਦਸੇ ਵਿਚ ਮ੍ਰਿਤਕ ਦਿਲਪ੍ਰੀਤ ਦੀ ਮਾਤਾ ਗੁਰਿੰਦਰ ਕੌਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ । 

1

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਲੁਧਿਆਣਾ ਦਾ ਰਹਿਣ ਵਾਲਾ ਸੀ। ਇਹ ਨੌਜਵਾਨ ਕਰੀਬ ਪੰਜ ਸਾਲ ਪਹਿਲਾਂ ਆਸਟੇਰਲੀਆ ਗਿਆ ਸੀ ਅੱਜ ਬੜੇ ਚਾਵਾਂ ਨਾਲ ਆਪਣੇ ਘਰ ਪਰਤ ਰਿਹਾ ਸੀ ਕਿ ਇਹ ਅਣਹੋਣੀ ਵਾਪਰ ਗਈ। 

ਘਟਨਾ ਦੀ ਸਚੂਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਮੌਕੇ ’ਤੇ ਪਹੁੰਚੇ ਏ.ਐੱਸ.ਆਈ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from young man returning from Australia died in road accident in Phagwara News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement