ਸੁਰਖੀਆਂ ਬਟੋਰਨ ਲਈ ਖਹਿਰਾ ਹਮੇਸ਼ਾ ਝੂਠ ਦਾ ਸਹਾਰਾ ਲੈਂਦਾ : ਕੈਪਟਨ
Published : Jan 20, 2019, 5:31 pm IST
Updated : Jan 20, 2019, 5:31 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਉਨ੍ਹਾਂ ਉੱਪਰ ਕੇਂਦਰ ਸਰਕਾਰ ਦੀ ਲੀਹ 'ਤੇ ਚੱਲਣ ਦੇ ਲਾਏ ਹਾਸੋਹੀਣੇ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਉਨ੍ਹਾਂ ਉੱਪਰ ਕੇਂਦਰ ਸਰਕਾਰ ਦੀ ਲੀਹ 'ਤੇ ਚੱਲਣ ਦੇ ਲਾਏ ਹਾਸੋਹੀਣੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦਾ ਲੀਡਰ ਅਜਿਹੇ ਝੂਠੇ ਇਲਜ਼ਾਮ ਘੜ ਕੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਰਖੀਆਂ ਬਟੋਰਨ ਲਈ ਤਿਲਮਿਲਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਬੇਇੱਜ਼ਤ ਕਰਕੇ ਕੱਢੇ ਜਾਣ ਤੋਂ ਬਾਅਦ ਖਹਿਰਾ ਹੁਣ ਜਨਤਕ ਤੌਰ 'ਤੇ ਸ਼ੋਹਰਤ ਖੱਟਣ ਲਈ ਹਰੇਕ ਤਰ੍ਹਾਂ ਦੀ ਚਾਲ ਚੱਲ ਰਿਹਾ ਹੈ।

ਉਨ੍ਹਾਂ ਨੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਵਲੋਂ ਬੇਹੂਦਾ ਦੋਸ਼ ਲਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਦੋਸ਼ ਨਾ ਸਿਰਫ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਸਗੋਂ ਇਨ੍ਹਾਂ ਵਿਚੋਂ ਸਿਆਸੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਨੂੰ ਢਾਹ ਲਾਉਣ ਦੀ ਝਲਕ ਮਾਰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਹਿਰਾ ਹਮੇਸ਼ਾ ਕਿਸੇ ਬਿਆਨ ਦੀ ਸਚਾਈ ਦੀ ਤਹਿ ਤੱਕ ਜਾਣ ਦੀ ਬਜਾਏ ਬਿਨਾਂ ਸਿਰ ਪੈਰ ਤੋਂ ਬਿਆਨ ਦਾਗਣ ਦੀ ਆਦਤ ਦਾ ਸ਼ਿਕਾਰ ਹੈ। ਉਨ੍ਹਾਂ ਨੇ ਪੰਜਾਬੀ ਏਕਤਾ ਪਾਰਟੀ ਦੇ ਲੀਡਰ ਦੇ ਨਿਰਆਧਾਰ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਰੱਦ ਕਰ ਦਿਤਾ।

ਉਨ੍ਹਾਂ ਨੇ ਖਹਿਰਾ ਨੂੰ ਉਨ੍ਹਾਂ ਵਿਰੁਧ ਜਾਤੀ ਤੌਰ 'ਤੇ ਅਤੇ ਸੂਬਾ ਸਰਕਾਰ ਵਿਰੁਧ ਲਾਏ ਦੋਸ਼ਾਂ ਵਿਚੋਂ ਇਕ ਨੂੰ ਵੀ ਸਿੱਧ ਕਰਕੇ ਦਿਖਾਉਣ ਜਾਂ ਫਿਰ ਸਿਆਸਤ ਤੋਂ ਕਿਨਾਰਾ ਕਰ ਲੈਣ ਦੀ ਚੁਣੌਤੀ ਦਿਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਖਹਿਰਾ ਦੇ ਬਿਆਨ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਜੋ ਉਹ ਉਭਾਰ ਰਿਹਾ ਹੈ, ਉਸ ਤੋਂ ਉਲਟ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਵਾਧੇ ਨੂੰ ਪਹਿਲਾਂ ਹੀ ਰੱਦ ਕਰ ਦਿਤਾ ਹੈ ਅਤੇ ਸੂਬਾ ਸਰਕਾਰ ਨੇ ਸੂਬੇ ਦੇ ਨਵੇਂ ਪੁਲਿਸ ਮੁਖੀ ਲਈ ਅਪਣਾ ਪੈਨਲ ਭੇਜ ਦਿਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਇਸ਼ਾਰੇ 'ਤੇ ਸ੍ਰੀ ਅਰੋੜਾ ਨੂੰ ਵਾਧਾ ਦਿਤੇ ਜਾਣ ਦਾ ਸਵਾਲ ਕਿੱਥੋਂ ਪੈਦਾ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਦੇ ਕੰਮਕਾਜ ਸਬੰਧੀ ਜਾਂ ਫਿਰ ਜਮਹੂਰੀਅਤ ਢੰਗ ਨਾਲ ਚੁਣੀ ਹੋਈ ਸਰਕਾਰ ਦੇ ਮਾਮਲੇ ਬਾਰੇ ਖਹਿਰਾ ਨੂੰ ਕੁਝ ਨਹੀਂ ਪਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਏਕਤਾ ਪਾਰਟੀ ਦੇ ਲੀਡਰ ਨੂੰ ਅਜਿਹੇ ਗੈਰ-ਜ਼ਿੰਮਵਾਰਾਨਾ ਬਿਆਨਾਂ ਰਾਹੀਂ ਪੰਜਾਬ ਦੇ ਲੋਕਾਂ ਨਾਲ ਚਾਲਾਂ ਚੱਲਣ ਤੋਂ ਬਾਜ਼ ਆਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਬਹੁਤ ਸਿਆਣੇ ਹਨ ਤੇ ਉਹ ਪੰਜਾਬ ਪੁਲਿਸ ਦਾ ਕੰਮਕਾਜ ਕੇਂਦਰ ਸਰਕਾਰ ਦੇ ਹੇਠ ਹੋਣ ਬਾਰੇ ਉਸ ਦੇ ਗੁੰਮਰਾਹਕੁਨ ਬਿਆਨਾਂ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ। ਖਹਿਰਾ ਵਲੋਂ ਪੰਜਾਬ ਵਿਚ ਕਾਂਗਰਸ ਅਤੇ ਅਕਾਲੀਆਂ (ਜੋ ਕੇਂਦਰ ਵਿੱਚ ਭਾਜਪਾ ਦੇ ਭਾਈਵਾਲ ਹਨ) ਦੇ ਆਪਸ ਵਿਚ ਰਲੇ ਹੋਣ ਦੇ ਲਾਏ ਦੋਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਵਿਚ ਉਸ ਵੇਲੇ ਖਹਿਰਾ ਵੀ ਸ਼ਾਮਲ ਹੁੰਦਾ ਸੀ, ਨੇ ਸਾਲ 2017 ਦੀਆਂ ਵਿਧਾਨ ਸਭਾ ਦੀ ਚੋਣ ਮੁਹਿੰਮ ਦੌਰਾਨ ਵੀ ਅਜਿਹੀ ਖੇਡ ਖੇਡਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਮੂਧੇ ਮੂੰਹ ਦੀ ਖਾਣੀ ਪਈ ਸੀ।

ਉਨ੍ਹਾਂ ਕਿਹਾ ਕਿ ਉਸ ਵੇਲੇ ਅਜਿਹੇ ਹੱਥਕੰਡੇ ਅਪਨਾਉਣ ਦਾ ਖਮਿਆਜ਼ਾ ਆਪ ਨੂੰ ਭੁਗਤਣਾ ਪਿਆ ਸੀ ਅਤੇ ਹੁਣ ਖਹਿਰਾ ਦੀ ਪਾਰਟੀ ਵੀ ਭੁਗਤੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਦਾ ਕਿਸੇ ਮੁੱਦੇ 'ਤੇ ਉਸਾਰੂ ਢੰਗ ਨਾਲ ਵਿਰੋਧ ਕਰਨ ਦੀ ਬਜਾਏ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਚੋਣ ਦ੍ਰਿਸ਼ 'ਤੇ ਅਪਣੀ ਹੋਂਦ ਬਰਕਰਾਰ ਰੱਖਣ ਲਈ ਝੂਠ ਅਤੇ ਸਿਆਸੀ ਚਾਲਾਂ ਚੱਲਣ ਲਈ ਤਿਲਮਿਲਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement