ਸੰਸਦ ਕੰਟੀਨ ਵਿਚ ਭੋਜਨ ਉਤੇ ਦਿਤੀ ਜਾਣ ਵਾਲੀ ਸਬਸਿਡੀ ਖ਼ਤਮ, ਕੀਮਤਾਂ ਵਧਣਗੀਆਂ : ਓਮ ਬਿਰਲਾ
Published : Jan 20, 2021, 12:27 am IST
Updated : Jan 20, 2021, 12:27 am IST
SHARE ARTICLE
image
image

ਸੰਸਦ ਕੰਟੀਨ ਵਿਚ ਭੋਜਨ ਉਤੇ ਦਿਤੀ ਜਾਣ ਵਾਲੀ ਸਬਸਿਡੀ ਖ਼ਤਮ, ਕੀਮਤਾਂ ਵਧਣਗੀਆਂ : ਓਮ ਬਿਰਲਾ

ਨਵੀਂ ਦਿੱਲੀ, 19 ਜਨਵਰੀ : ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਦਸਿਆ ਕਿ ਸੰਸਦ ਦੀ ਕੰਟੀਨ ’ਚ ਸੰਸਦ ਮੈਂਬਰਾਂ, ਹੋਰ ਨੂੰ ਭੋਜਨ ’ਤੇ ਦਿਤੀ ਜਾਣ ਵਾਲੀ ਸਬਸਿਡੀ ਬੰਦ ਕਰ ਦਿਤੀ ਗਈ ਹੈ। ਬਿਰਲਾ ਨੇ ਇਸ ਨਾਲ ਜੁੜੇ ਵਿੱਤੀ ਪਹਿਲੂਆਂ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ। ਹਾਲਾਂਕਿ ਸੂਤਰਾਂ ਨੇ ਦਸਿਆ ਕਿ ਸਬਸਿਡੀ ਖ਼ਤਮ ਕੀਤੇ ਜਾਣ ਨਾਲ ਲੋਕ ਸਭਾ ਸਕੱਤਰੇਤ ਨੂੰ ਸਾਲਾਨਾ 8 ਕਰੋੜ ਰੁਪਏ ਦੀ ਬਚਤ ਹੋ ਸਕੇਗੀ। ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਦੀਆਂ ਤਿਆਰੀਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉੱਤਰ ਰੇਲਵੇ ਦੀ ਬਜਾਏ ਹੁਣ ਆਈ.ਟੀ.ਡੀ.ਸੀ. ਸੰਸਦ ਦੀ ਕੰਟੀਨਾਂ ਦਾ ਸੰਚਾਲਨ ਕਰੇਗਾ।
ਉਨ੍ਹਾਂ ਕਿਹਾ ਕਿ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਤੋਂ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। ਬਿਰਲਾ ਨੇ ਕਿਹਾ ਕਿ ਸੰਸਦ ਮੈਂਬਰਾਂ ਦੀ ਰਿਹਾਇਸ਼ ਦੇ ਨੇੜੇ ਵੀ ਉਨ੍ਹਾਂ ਦੇ ਆਰ.ਟੀ.-ਪੀ.ਸੀ.ਆਰ. ਕੋਵਿਡ-19 ਪ੍ਰੀਖਣ ਕੀਤੇ ਜਾਣ ਦੇ ਪ੍ਰਬੰਧ ਕੀਤੇ ਗਏ ਹਨ। ਲੋਕ ਸਭਾ ਸਪੀਕਰ ਨੇ ਕਿਹਾ ਕਿ ਕੇਂਦਰ, ਸੂਬਿਆਂ ਵਲੋਂ ਤੈਅ ਕੀਤੀ ਗਈ ਟੀਕਾਕਰਨ ਮੁਹਿੰਮ ਨੀਤੀ ਸੰਸਦ ਮੈਂਬਰਾਂ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਸੰਸਦ ਕੰਪਲੈਕਸ ’ਚ 27-28 ਜਨਵਰੀ ਨੂੰ ਆਰ.ਟੀ.-ਪੀ.ਸੀ.ਆਰ. ਜਾਂਚ ਕੀਤੀ ਜਾਵੇਗੀ। ਸੰਸਦ ਮੈਂਬਰਾਂ ਦੇ ਪਰਵਾਰ, ਕਰਮੀਆਂ ਦੀ ਆਰ.ਟੀ.-ਪੀ.ਸੀ.ਆਰ. ਜਾਂਚ ਦੇ ਵੀ ਪ੍ਰਬੰਧ ਕੀਤੇ ਗਏ ਹਨ। 
ਬਿਰਲਾ ਨੇ ਕਿਹਾ ਕਿ 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ ਅਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਤੋਂ ਰਾਤ 8 ਵਜੇ ਤਕ ਹੋਵੇਗੀ। ਉਨ੍ਹਾਂ ਕਿਹਾ ਕਿ ਸੰਸਦ ਸੈਸ਼ਨ ਦੌਰਾਨ ਪਹਿਲਾਂ ਤੋਂ ਤੈਅ ਇਕ ਘੰਟੇ ਦੇ ਪ੍ਰਸ਼ਨਕਾਲ ਦੀ ਮਨਜ਼ੂਰੀ ਰਹੇਗੀ।    (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement