ਪੰਜਾਬੀ ਨੌਜਵਾਨ ਆਸਟ੍ਰੇਲੀਅਨ ਹਵਾਈ ਫ਼ੌਜ ਵਿਚ ਹੋਇਆ ਭਰਤੀ
Published : Jan 20, 2021, 12:36 am IST
Updated : Jan 20, 2021, 12:36 am IST
SHARE ARTICLE
image
image

ਪੰਜਾਬੀ ਨੌਜਵਾਨ ਆਸਟ੍ਰੇਲੀਅਨ ਹਵਾਈ ਫ਼ੌਜ ਵਿਚ ਹੋਇਆ ਭਰਤੀ

ਪਰਥ, 19  ਜਨਵਰੀ (ਪਿਆਰਾ ਸਿੰਘ ਨਾਭਾ): ਵਿਦੇਸ਼ਾਂ ਵਿਚ ਪੰਜਾਬੀਆਂ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਇਸ ਦੀ ਤਾਜ਼ਾ ਮਿਸਾਲ ਪਰਥ ਸ਼ਹਿਰ ਦਾ ਵਸਨੀਕ ਸਿਮਰਨ ਸਿੰਘ ਸੰਧੂ ਬਣਿਆ ਹੈ। ਸੰਧੂ ਰਾਇਲ ਆਸਟਰੇਲੀਅਨ ਹਵਾਈ ਫ਼ੌਜ (ਰਾਫ਼) ਵਿਚ ਬਤੌਰ ਮਿਸ਼ਨ ਅਫ਼ਸਰ ਨਿਯੁਕਤ ਹੋਇਆ ਹੈ। ਉਸ ਦੀ ਸਹੁੰ ਚੁੱਕ ਰਸਮ 15 ਜਨਵਰੀ ਨੂੰ ਫ਼ੌਜ ਦੇ ਮੁੱਖ ਹੈੱਡਕੁਆਟਰ ਐਡੀਲੈਂਡ ਵਿਖੇ ਹੋਈ । ਹੁਣ ਉਹ ਔਨ ਜਾਬ ਟ੍ਰੇਨਿੰਗ ਲਈ ਤਿੰਨ ਸਾਲਾਂ ਐਰੋਨੋਟੀਕਲ ਟੈਕਨਾਲੋਜੀ ਡਿਗਰੀ ਪਰੋਗਰਾਮ ਲਈ ਕੈਨਬਰਾ ਵਿਖੇ ਜਾਵੇਗਾ। ਸਿਮਰਨ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜੰਮਪਲ ਹੈ। ਉਹ ਛੋਟੀ ਉਮਰੇ ਸਾਲ 2008 ਵਿਚ ਅਪਣੇ ਪਿਤਾ ਹਰਪਾਲ ਸੰਧੂ ਅਤੇ ਮਾਤਾ ਰਣਜੀਤ ਕੌਰ ਸੰਧੂ ਨਾਲ ਆਸਟਰੇਲੀਆ ਪਰਥ ਸ਼ਹਿਰ ਵਿਚ ਆਇਆ ਸੀ। ਸਿਮਰਨ ਦੀ ਇਸ ਮਾਣ ਮੱਤੀ ਪ੍ਰਾਪਤੀ ਅਤੇ ਪੰਜਾਬੀ ਭਾਈਚਾਰੇ ਵਲੋਂ ਉਸ ਦੇ ਮਾਪਿਆਂ ਨੂੰ ਵਧਾਈਆਂ ਦਿਤੀਆਂ ਜਾ ਰਹੀਆਂ ਹਨ, ਉਥੇ ਹੀ ਸੰਧੂ ਮੌਜੂਦਾ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ ਹੈ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement