Punjabi Language: ਪੰਜਾਬੀ ਭਾਸ਼ਾ ’ਚ ਸਾਈਨ ਬੋਰਡ ਨਾ ਲਿਖਣ ਵਾਲਿਆਂ ਨੂੰ ਹੁਣ ਲੱਗਣਗੇ ਜੁਰਮਾਨੇ 
Published : Jan 20, 2024, 11:11 am IST
Updated : Jan 20, 2024, 11:11 am IST
SHARE ARTICLE
File Photo
File Photo

ਪਹਿਲੀ ਵਾਰ ਉਲੰਘਣਾ ਕਰਨ ’ਤੇ 1000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

Punjabi Language: ਚੰਡੀਗੜ੍ਹ - ਪੰਜਾਬੀ ਭਾਸ਼ਾ ’ਚ ਸਾਈਨ ਬੋਰਡ ਨਾ ਲਿਖਣ ਵਾਲਿਆਂ ਨੂੰ ਸਰਕਾਰ ਨੇ ਹਦਾਇਤਾਂ ਦਿੱਤੀਆਂ ਹਨ ਤੇ ਨਾਲ ਹੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਅਤੇ ਸੜਕਾਂ ਦੇ ਨਾਂ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ’ਚ ਲਾਗੂ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ’ਚ ਬੋਰਡ ਲਿਖੇ ਜਾਣ ਦੀਆਂ ਸਰਕਾਰੀ ਹਦਾਇਤਾਂ ਬਾਰੇ ਸਮੂਹ ਅਦਾਰਿਆਂ ਦੇ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦੇਣ ਲਈ ਸਮੇਂ-ਸਮੇਂ ’ਤੇ ਪ੍ਰੇਰਨਾ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। 
ਇਸ ਵਿਵਸਥਾ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ’ਤੇ 1000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

ਜੇਕਰ ਕੋਈ ਵੀ ਅਦਾਰਾ ਮਾਲਕ ਜਾਂ ਦੁਕਾਨਦਾਰ ਆਪਣੇ ਅਦਾਰੇ/ਦੁਕਾਨ ਦਾ ਨਾਂ ਬੋਰਡ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਲਿਖਣਾ ਚਾਹੁੰਦਾ ਹੈ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਕਰ ਕੇ ਲਿਖ ਸਕਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਦੇ ਮਾਣ ਸਤਿਕਾਰ ’ਚ ਵਾਧੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਆਪੋ ਆਪਣਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਹੈ। 

 (For more news apart from Punjabi Language stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement