ਅਕਾਲੀ-ਭਾਜਪਾਈਆਂ ਨੂੰ 'ਸ਼ੋਲੇ' ਦੇ ਗੱਬਰ ਸਿੰਘ ਵਾਂਗ ਨਵਜੋਤ ਸਿੰਘ ਸਿੱਧੂ ਸੁਪਨੇ 'ਚ ਵੀ ਦਿਸਦੈ : ਜਾਖੜ
Published : Feb 20, 2019, 8:51 am IST
Updated : Feb 20, 2019, 8:51 am IST
SHARE ARTICLE
Sunil Kumar Jakhar
Sunil Kumar Jakhar

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਐਮਪੀ ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਨੂੰ ਨਵਜੋਤ ਸਿੰਘ ਸਿਧੂ......

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਐਮਪੀ ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਨੂੰ ਨਵਜੋਤ ਸਿੰਘ ਸਿਧੂ 'ਸ਼ੋਲੇ“ ਦੇ ਗੱਬਰ ਸਿੰਘ ਵਾਂਗ ਸੁਪਨੇ ਵਿੱਚ ਵਿਖਾਈ ਦਿੰਦੇ ਹਨ।  ਇਸ ਵੇਲੇ ਨਵਜੋਤ ਸਿੰਘ ਸਿੱਧੂ ਅਕਾਲੀ-ਭਾਜਪਾ ਤੇ ਖਾਸ ਕਰਕੇ ਬਿਕਰਮ ਸਿੰਘ ਮਜੀਠੀਆ ਲਈ 'ਹਊਆ' ਬਣਿਆ ਹੈ। ਇਸ ਕਾਰਨ ਹੀ ਵਿਧਾਨ ਸਭਾ 'ਚ ਬਿਨ੍ਹਾਂ ਕਿਸੇ ਮੁੱਦੇ ਤੇ ਸਿੱਧੂ ਖਿਲਾਫ ਰੌਲਾ ਪਾਇਆ ਗਿਆ। ਪੁਲਵਾਮਾ ਹਮਲੇ ਦੀ ਨਿਖੇਧੀ ਕਰਦਿਆਂ ਸਨੀਲ ਜਾਖੜ ਨੇ ਕਿਹਾ ਕਿ ਇਸ ਘਟਨਾ ਨਾਲ ਦੇਸ਼ ਸਦਮੇ ਵਿੱਚ ਹੈ।

ਕਾਂਗਰਸ ਤੇ ਸਾਰਾ ਦੇਸ਼ ਪ੍ਰਧਾਨ ਮੰਤਰੀ ਦੇ ਨਾਲ ਹੈ। ਜੋ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੈਸਲਾ ਪਾਕਿਸਤਾਨ ਸਰਕਾਰ ਬਾਰੇ ਲੈਣਗੇ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਹ ਦੇਸ਼ ਦਾ ਮਸਲਾ ਹੈ। ਇਸ ਮਸਲੇ ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇਸ ਦੌਰਾਨ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਾਰੇ ਵਿਧਾਨ ਸਭਾ ਦੇ ਵਿਧਾਇਕਾਂ ਨੇ ਪੁਲਵਾਮਾ ਘਟਨਾ ਤੇ ਪਾਕਿਸਤਾਨ ਵਿਰੁੱਧ ਮਤਾ ਪਾਸ ਕੀਤਾ ਹੈ।

ਪਰ ਨਵਜੋਤ ਸਿੰਘ ਸਿੱਧੂ ਹਮਦਰਦੀ ਵਿਖਾ ਰਿਹਾ ਹੈ। ਪੰਜਾਬ ਦੇ ਹਰ ਮੁੱਦੇ 'ਤੇ ਅਵਾਜ਼ ਬੁਲੰਦ ਕਰਦਾ ਰਹਾਂਗਾ। ਇਹ ਦੱਸਣਯੋਗ ਹੈ ਕਿ ਪ੍ਰੋ.ਬਲਜਿੰਦਰ ਕੌਰ ਐਮਐਲਏ ਦੇ ਵਿਆਹ ਸਮਾਗਮ 'ਚ ਆਸ਼ੀਰਵਾਦ ਦੇਣ ਆਏ ਸਨ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਭਗਵੰਤ ਸਿੰਘ ਮਾਨ, ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੰਤਰੀ ਓਮ ਪ੍ਰਕਾਸ਼ ਸੋਨੀ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ,  ਭਾਈ ਮੋਹਕਮ ਸਿੰਘ ਤੇ ਹੋਰ ਸਥਾਨਕ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement