ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ
Published : Feb 20, 2019, 8:21 pm IST
Updated : Feb 20, 2019, 8:21 pm IST
SHARE ARTICLE
Vigilance nabs police official for taking bribe Rs. 5, 000
Vigilance nabs police official for taking bribe Rs. 5, 000

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਬਕਾਰੀ ਦਫ਼ਤਰ ਫਾਜ਼ਿਲਕਾ ਵਿਖੇ ਤੈਨਾਤ ਸਿਪਾਹੀ ਕੰਵਲਜੀਤ ਸਿੰਘ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਬਕਾਰੀ ਦਫ਼ਤਰ ਫਾਜ਼ਿਲਕਾ ਵਿਖੇ ਤੈਨਾਤ ਸਿਪਾਹੀ ਕੰਵਲਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਜੱਗਾ ਸਿੰਘ ਵਾਸੀ ਗੁਰੂ ਨਾਨਕ ਨਗਰ, ਫਾਜ਼ਿਲਕਾ ਦੀ ਸ਼ਿਕਾਇਤ 'ਤੇ ਫੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਘਰੋਂ ਬਰਾਮਦ ਕੀਤੀ ਲਾਹਨ ਸਬੰਧੀ ਉਸ ਵਿਰੁਧ ਪਰਚਾ ਦਰਜ ਨਾ ਕਰਨ ਬਦਲੇ ਸਿਪਾਹੀ ਕੰਵਲਜੀਤ ਸਿੰਘ ਵਲੋਂ 7,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement