‘ਆਤਮ-ਨਿਰਭਰ ਭਾਰਤ’ ਬਣਾਉਣ ’ਚ ਨਵੀਂ ਰਾਸ਼ਟਰੀ ਸਿਖਿਆ ਨੀਤੀ ਅਹਿਮ: ਮੋਦੀ
Published : Feb 20, 2021, 1:50 am IST
Updated : Feb 20, 2021, 1:50 am IST
SHARE ARTICLE
image
image

‘ਆਤਮ-ਨਿਰਭਰ ਭਾਰਤ’ ਬਣਾਉਣ ’ਚ ਨਵੀਂ ਰਾਸ਼ਟਰੀ ਸਿਖਿਆ ਨੀਤੀ ਅਹਿਮ: ਮੋਦੀ

ਕੋਲਕਾਤਾ, 19 ਫ਼ਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਨਵੀਂ ਸਿਖਿਆ ਨੀਤੀ ਨੂੰ ‘ਆਤਮ-ਨਿਰਭਰ ਭਾਰਤ’ ਦੇ ਨਿਰਮਾਣ ਵਿਚ ਇਕ  ਮਹੱਤਵਪੂਰਨ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਪੁਰਾਣੀਆਂ ਜੰਜੀਰਾਂ ਨੂੰ ਤੋੜ ਦੇਵੇਗਾ ਅਤੇ ਵਿਦਿਆਰਥੀਆਂ ਨੂੰ ਅਪਣੀ ਪੂਰੀ ਤਾਕਤ ਦਿਖਾਉਣ ਦੀ ਪੂਰੀ ਆਜ਼ਾਦੀ ਦਿੰਦੀ ਹੈ। 
ਪ੍ਰਧਾਨ ਮੰਤਰੀ ਨੇ ਪਛਮੀ ਬੰਗਾਲ ਦੀ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਡਿਗਰੀ ਸਮਾਰੋਹ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂਦੇਵ ਰਵਿੰਦਰਨਾਥ ਟੈਗੋਰ ਨੇ ਇਸ ਯੂਨੀਵਰਸਿਟੀ ਵਿਚ ਜਿਹੜੀਆਂ ਪ੍ਰਣਾਲੀਆਂ ਨੂੰ ਵਿਕਸਤ ਕੀਤਾ ਸੀ, ਉਹ ਸਿਖਿਆ ਪ੍ਰਣਾਲੀ ਨੂੰ ਅਧੀਨਤਾ ਦੇ ਚੁੰਗਲ ਤੋਂ ਮੁਕਤ ਕਰਨ ਅਤੇ ਆਧੁਨਿਕ ਬਣਾਉਣ ਦਾ ਇਕ ਸਾਧਨ ਸੀ। ਉਨ੍ਹਾਂ ਕਿਹਾ ਕਿ ਪਛਮੀ ਬੰਗਾਲ ਨੇ ਪਿਛਲੇ ਸਮੇਂ ਵਿਚ ਭਾਰਤ ਦੇ ਅਮੀਰ ਗਿਆਨ ਅਤੇ ਵਿਗਿਆਨ ਨੂੰ ਅੱਗੇ ਵਧਾਉਣ ਵਿਚ ਦੇਸ਼ ਨੂੰ ਅਗਵਾਈ ਦਿਤੀ ਅਤੇ ਹੁਣ ਵਿਸ਼ਵ ਭਾਰਤੀ ਨੂੰ ਦੇਸ਼ ਦੇ ਵਿਦਿਅਕ ਅਦਾਰਿਆਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਾਰਤ ਨੂੰ ਵਿਸ਼ਵ ਭਲਾਈ ਦੀ ਭਾਵਨਾ ਦਾ ਅਹਿਸਾਸ ਕਰਵਾਇਆ ਜਾ ਸਕੇ। 
ਉਨ੍ਹਾਂ ਕਿਹਾ ਕਿ ਨੌਜਵਾਨਾਂ ’ਚ ਭਵਿੱਖ ਬਦਲਣ ਦੀ ਸ਼ਕਤੀ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਗੁਰਦੇਵ ਟੈਗੋਰ ਨੇ ਜੋ ਏਕਤਾ ਦਾ ਸਬੂਤ ਦਿਤਾ ਹੈ, ਉਸ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ। (ਪੀਟੀਆਈ)
ਸ੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਵਿਚ ਜੋ ਨਵੀਂ ਕੌਮੀ ਸਿਖਿਆ ਨੀਤੀ ਬਣੀ ਹੈ, ਉਹ ਪੁਰਾਣੀਆਂ ਜੰਜੀਰਾਂ ਨੂੰ ਤੋੜਨ ਤੋਂ ਇਲਾਵਾ, ਵਿਦਿਆਰਥੀਆਂ ਨੂੰ ਅਪਣੀ ਸਮਰੱਥਾ ਦਿਖਾਉਣ ਦੀ ਪੂਰੀ ਆਜ਼ਾਦੀ ਦਿੰਦੀ ਹੈ। ਇਹ ਸਿਖਿਆ ਨੀਤੀ ਤੁਹਾਨੂੰ ਵੱਖ-ਵੱਖ ਵਿਸ਼ਿਆਂ ਨੂੰ ਪੜ੍ਹਨ ਦੀ ਆਜ਼ਾਦੀ ਦਿੰਦੀ ਹੈ। ਇਹ ਸਿਖਿਆ ਨੀਤੀ ਤੁਹਾਨੂੰ ਅਪਣੀ ਭਾਸ਼ਾ ਵਿਚ ਪੜ੍ਹਨ ਦਾ ਬਦਲ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਉੱਦਮਤਾ ਅਤੇ ਸਵੈ-ਰੁਜ਼ਗਾਰ ਦੇ ਨਾਲ-ਨਾਲ ਖੋਜ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਖਿਆ ਨੀਤੀ ਆਤਮ-ਨਿਰਭਰ ਭਾਰਤ ਬਣਾਉਣ ਲਈ ਵੀ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਪਛਮੀ ਬੰਗਾਲ ਦੇ ਰਾਜਪਾਲ ਅਤੇ ਵਿਸ਼ਵ ਭਾਰਤੀ ਦੇ ਚਾਂਸਲਰ (ਰੈਕਟਰ) ਜਗਦੀਪ ਧਨਖੜ, ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਅਤੇ ਕੇਂਦਰੀ ਸਿਖਿਆ ਰਾਜ ਮੰਤਰੀ ਸੰਜੇ ਧੋਤਰਾ ਵੀ ਮੌਜੂਦ ਸਨ। ਵਿਸ਼ਵ ਭਾਰਤੀ ਦੀ ਸਥਾਪਨਾ 1921 ਵਿਚ ਗੁਰੂਦੇਵ ਰਵਿੰਦਰਨਾਥ ਟੈਗੋਰ ਨੇ  ਕੀਤੀ ਸੀ। ਇਹ ਦੇਸ਼ ਦੀ ਸੱਭ ਤੋਂ ਪੁਰਾਣੀ ਕੇਂਦਰੀ ਯੂਨੀਵਰਸਿਟੀ ਹੈ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement