ਖੁਦ ਗੱਡੀ ਚਲਾ ਕੇ ਪੋਲਿੰਗ ਬੂਥ ਪਹੁੰਚੇ ਸੁਖਬੀਰ ਸਿੰਘ ਬਾਦਲ, ਬਾਦਲ ਪਰਿਵਾਰ ਨੇ ਲੰਬੀ 'ਚ ਪਾਈ ਆਪਣੀ ਵੋਟ
Published : Feb 20, 2022, 1:07 pm IST
Updated : Feb 20, 2022, 1:11 pm IST
SHARE ARTICLE
Former CM Parkash Singh Badal cast his vote along with his family members
Former CM Parkash Singh Badal cast his vote along with his family members

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਨੇ ਪਰਿਵਾਰ ਸਮੇਤ ਵੋਟ ਪਾਈ।

 

ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਨੇ ਪਰਿਵਾਰ ਸਮੇਤ ਵੋਟ ਪਾਈ। ਉਹਨਾਂ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਤ ਕੌਰ ਬਾਦਲ ਵੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਖੁਦ ਕਾਰ ਚਲਾ ਰਹੇ ਸਨ।

Former CM Parkash Singh Badal cast his vote Former CM Parkash Singh Badal cast his vote

ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਨਾ ਹੀ ਉਹ ਪੰਜਾਬ ਬਾਰੇ ਕੁਝ ਜਾਣਦੇ ਹਨ। ਅਸੀਂ ਪੰਜਾਬ ਦੀ ਧਰਤੀ ਦੇ ਇਕ-ਇਕ ਇੰਚ ਨੂੰ ਜਾਣਦੇ ਹਾਂ। ਉਹਨਾਂ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਕ ਥਾਂ 'ਤੇ ਮਜ਼ਬੂਤੀ ਨਾਲ ਖੜ੍ਹੇ ਹਾਂ। ਜਦਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਈ ਲੋਕ ਚੋਣ ਟਿਕਟ ਨਾ ਮਿਲਣ 'ਤੇ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਹਨ।

Sukhbir Singh BadalSukhbir Singh Badal

 ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਸਭ ਦਾ ਸਫਾਇਆ ਕਰ ਰਿਹਾ ਹੈ। ਪੰਜਾਬ ਵਿਚ ਗਠਜੋੜ ਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ।

Harsimrat Kaur BadalHarsimrat Kaur Badal

ਸਾਬਕਾ ਕੇਂਦਰੀ ਮੰਤਰੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਥਿਰ ਅਤੇ ਮਜ਼ਬੂਤ ​​ਸਰਕਾਰ ਚਾਹੁੰਦੇ ਹਨ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਕ ਅਜ਼ਮਾਈ ਅਤੇ ਪਰਖੀ ਖੇਤਰੀ ਪਾਰਟੀ ਦੇ ਹੱਕ ਵਿਚ ਕਲੀਨ ਸਵੀਪ ਹੋਣ ਵਾਲਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement