ਪੰਜਾਬ 'ਚ ਵੋਟਿੰਗ ਪਾਉਣ ਦਾ ਸਮਾਂ ਹੋਇਆ ਖ਼ਤਮ, EVM 'ਚ ਕੈਦ ਹੋਈ 1304 ਉਮੀਦਵਾਰਾਂ ਦੀ ਕਿਸਮਤ
Published : Feb 20, 2022, 7:11 pm IST
Updated : Feb 20, 2022, 7:11 pm IST
SHARE ARTICLE
Photo
Photo

10 ਮਾਰਚ ਨੂੰ ਆਉਣਗੇ ਨਤੀਜੇ

 

 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 2022 ਲਈ ਵੋਟਿੰਗ ਸ਼ਾਮ 6 ਵਜੇ ਪੂਰੀ ਹੋ ਚੁੱਕੀ ਹੈ।  ਪੋਲਿੰਗ ਦਾ ਸਮਾਂ ਖ਼ਤਮ ਹੁੰਦੇ ਹੀ ਪੋਲਿੰਗ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ। ਪੋਲਿੰਗ ਸਟੇਸ਼ਨਾਂ ਦੇ ਬਾਹਰ ਭਾਰੀ ਸੁਰੱਖਿਆ ਬਲ ਮੌਜੂਦ ਹੈ।

 

VoterVote

 

ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਵੱਲੋਂ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀ ਵਲੋਂ ਅੱਡੀ-ਚੋਟੀ ਦਾ ਜ਼ੋਰ ਲਾਇਆ ਗਿਆ। ਹੁਣ ਸਿਆਸਤਦਾਨਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਗਈ ਹੈ ਤੇ ਇਹ 10 ਮਾਰਚ ਨੂੰ ਨਤੀਜਾ ਆਵੇਗਾ।

 

VOTEVOTE

 ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸੂਬਾ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਵੋਟਿੰਗ ਕੀਤੀ। ਪੋਲਿੰਗ ਬੂਥਾਂ 'ਤੇ ਸਵੇਰ ਤੋਂ ਹੀ ਵੋਟਰਾਂ ਦੀਆਂ  ਲੰਮੀਆਂ- ਲੰਮੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਵੋਟਾਂ ਪੈਣੀਆਂ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਸਨ। ਚੋਣ ਕਮਿਸ਼ਨ ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਵਲੋਂ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾਵੇ। ਪੰਜਾਬ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੋਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚੇ।

VoteVote

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement