ਫਿਰੋਜ਼ਪੁਰ 'ਚ ਸ਼ਰੇਆਮ ਗੁੰਡਾਗਰਦੀ, ਭਰੇ ਬਾਜ਼ਾਰ ’ਚ ਔਰਤ 'ਤੇ ਤਲਵਾਰਾਂ ਨਾਲ ਕੀਤਾ ਹਮਲਾ 
Published : Feb 20, 2023, 5:27 pm IST
Updated : Feb 20, 2023, 5:27 pm IST
SHARE ARTICLE
File Photo
File Photo

ਉਕਤ ਔਰਤ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਿਉਂ ਕੀਤਾ? ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ  : ਫਿਰੋਜ਼ਪੁਰ ਛਾਉਣੀ ਦੇ ਬਾਜ ਵਾਲਾ ਚੌਂਕ 'ਚ ਮੋਟਰਸਾਈਕਲ ਸਵਾਰ ਨੇ ਤੇਜ਼ਧਾਰ ਹਥਿਆਰਾਂ ਨਾਲ ਭਰੇ ਬਾਜ਼ਾਰ ਵਿਚ ਇਕ ਔਰਤ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਔਰਤ ਗੰਭੀਰ ਜਖ਼ਮੀ ਹੈ। ਉਕਤ ਮੋਟਰਸਾਈਕਲ ਸਵਾਰ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਔਰਤ ਦੀ ਪਛਾਣ ਕਮਲੇਸ਼ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 48 ਸਾਲ ਹੈ। ਜਾਣਕਾਰੀ ਮਿਲਣ 'ਤੇ ਐੱਸ. ਪੀ. ਇੰਵੇਸਟੀਗੇਸ਼ਨ ਰਣਧੀਰ ਸਿੰਘ ਅਤੇ ਐੱਸ. ਪੀ. ਗੁਰਮੀਤ ਸਿੰਘ ਚੀਮਾ ਘਟਨਾ ਵਾਲੀ ਥਾਂ ਪਹੁੰਚੇ ਅਤੇ ਜ਼ਖ਼ਮੀ ਔਰਤ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ। ਪੁਲਿਸ ਵੱਲੋਂ ਘਟਨਾ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।  

ਜ਼ਖ਼ਮੀ ਔਰਤ ਨੇ ਅਪਣੇ ਬਿਆਨ ਵਿਚ ਦੱਸਿਆ ਕਿ ਹਮਲਾ ਕਰਨ ਵਾਲੇ 3 ਹਮਲਾਵਰ ਉਸ ਦੇ ਅੱਗੇ ਸਨ ਅਤੇ ਕੁਝ ਪਿੱਛੇ। ਉਕਤ ਔਰਤ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਿਉਂ ਕੀਤਾ?ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਸਾਰੀ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਨੌਜਵਾਨ ਹੇਠਾਂ ਡਿੱਗੀ ਔਰਤ 'ਤੇ ਤਲਵਾਰਾਂ ਨਾਲ ਹਮਲਾ ਕਰ ਰਹੇ ਹਨ। ਔਰਤ ਦੀ ਸਥਿਤੀ ਬਾਰੇ ਦੱਸਦਿਆਂ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਜ਼ਖ਼ਮੀ ਔਰਤ ਦੇ ਸਿਰ, ਕੰਨ, ਉਗਲੀਆਂ ਅਤੇ ਸਰੀਰ ਦੇ ਹੋਰ ਹਿੱਸਿਆਂ 'ਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੇ ਔਰਤ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। 

ਇਸ ਦੇ ਨਾਲ ਹੀ ਐੱਸ. ਪੀ. ਗੁਰਮੀਤ ਸਿੰਘ ਚੀਮਾ ਅਤੇ ਐੱਸ. ਪੀ. ਰਣਧੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਪੁਲਿਸ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਵੀ ਹਮਲਾਵਰਾਂ ਨੂੰ ਦੇਖਿਆ ਹੈ ਤਾਂ ਉਹ ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ। ਹਮਲਾਵਰਾਂ ਵੱਲੋਂ ਇਸ ਔਰਤ 'ਤੇ ਹਮਲਾ ਕਰਨ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਇਸ ਮੌਕੇ ਥਾਣਾ ਫ਼ਿਰੋਜ਼ਪੁਰ ਦੇ ਇੰਸਪੈਕਟਰ ਨਵੀਨ ਕੁਮਾਰ ਵੀ ਹਾਜ਼ਰ ਸਨ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement