ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
Published : Feb 20, 2025, 4:44 pm IST
Updated : Feb 20, 2025, 4:45 pm IST
SHARE ARTICLE
Chief Minister Bhagwant Mann's big statement regarding Punjab's waters
Chief Minister Bhagwant Mann's big statement regarding Punjab's waters

'ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ'

ਚੰਡੀਗੜ੍ਹ: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੌਰੇ 'ਤੇ ਆਏ ਰਾਵੀ-ਬਿਆਸ ਜਲ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਪੀ ਨਵੀਨ ਰਾਓ, ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਮੀਟਿੰਗ ਕੀਤੀ। ਉਹਨਾਂ ਸਾਹਮਣੇ ਹੋਰ ਸੂਬੇ ਨਾਲ ਪਾਣੀ ਦੀ ਸਾਂਝ ਨੂੰ ਲੈ ਕੇ ਆਪਣਾ ਪੱਖ ਰੱਖਿਆ।

ਸੀਐੱਮ ਮਾਨ ਨੇ ਐਕਸ ਉੱਤੇ ਲਿਖਿਆ ਹੈ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਸੂਬੇ ਦੇ ਜ਼ਿਆਦਾਤਰ ਦਰਿਆ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਪੰਜਾਬ 'ਚ ਪਾਣੀ ਦੀ ਘਾਟ ਹੋਣ ਦੇ ਬਾਵਜੂਦ ਵੀ ਅਸੀਂ ਦੂਜੇ ਸੂਬਿਆਂ ਲਈ ਅਨਾਜ ਪੈਦਾ ਕਰਕੇ ਦੇ ਰਹੇ ਹਾਂ ਤਾਂ ਜੋ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਅਸੀਂ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement