ਸਕੂਲ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਤ ਪ੍ਰੋਗਰਾਮ ਕਰਵਾਇਆ
Published : Aug 22, 2017, 5:40 pm IST
Updated : Mar 20, 2018, 7:19 pm IST
SHARE ARTICLE
School Program
School Program

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪ੍ਰਿੰ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ..

 

ਨਵੀਂ ਦਿੱਲੀ, 22 ਅਗੱਸਤ (ਸੁਖਰਾਜ ਸਿੰਘ) : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪ੍ਰਿੰ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ਸਕੂਲ ਚੇਅਰਮੈਨ ਕੁਲਵੰਤ ਸਿੰਘ ਬਾਠ ਨੂੰ ਫੁੱਲਾਂ ਦੇ ਗੁਲਦਸਤਾ ਦੇ ਕੇ ਸਵਾਗਤ ਕੀਤਾ। ਪ੍ਰਿੰਸੀਪਲ ਤੇ ਚੇਅਰਮੈਨ ਨੇ ਤਿਰੰਗਾ ਝੰਡਾ ਲਹਿਰਾ ਕੇ ਉਸ ਨੂੰ ਸਲਾਮੀ ਦਿਤੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਨੇ ਸ਼ਬਦ ਰਾਹੀਂ ਕੀਤਾ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਵਿਸਤਾਰ ਸਹਿਤ ਚਾਨਣਾ ਪਾਇਆ। ਸਕੂਲ ਦੀ ਮਿਡਲ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਦੇਸ ਦੀ ਖਾਤਰ ਜਾਨਾਂ ਵਾਰਨ ਵਾਲੇ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੀ ਸ਼ਹਾਦਤ ਤੇ ਇਕ ਭਾਵ ਪੂਰਨ ਨਾਟਕ ਪੇਸ਼ ਕੀਤਾ ਗਿਆ।
ਚੇਅਰਮੈਨ ਕੁਲਵੰਤ ਸਿੰਘ ਬਾਠ ਸਕੂਲ ਵਿਖੇ ਰੁੱਖ  ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਰੁੱਖਾਂ ਦੀ ਸੇਵਾ-ਸੰਭਾਲ ਕਰਨ ਵਾਸਤੇ ਵਿਦਿਆਰਥੀਆਂ ਨੂੰ ਪ੍ਰ੍ਰੇਰਨਾ ਦਿਤੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement