ਤਰਨਤਾਰਨ ਰੋਡ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Published : Mar 20, 2019, 1:44 pm IST
Updated : Mar 20, 2019, 1:44 pm IST
SHARE ARTICLE
Accident on Tarantaran Road
Accident on Tarantaran Road

ਹਾਦਸੇ ’ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਤਰਨਤਾਰਨ : ਤਰਨਤਾਰਨ ਰੋਡ 'ਤੇ ਰਾਤ 10 ਵਜੇ ਦੇ ਲਗਭੱਗ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਪੱਟੀ ਨਿਵਾਸੀ ਵਿਕਰਮਜੀਤ ਹੈਪੀ ਪੁੱਤਰ ਗਿਆਨ ਚੰਦ ਅਪਣੇ ਸਾਥੀ ਪ੍ਰਕਾਸ਼ ਕੁਮਾਰ ਟੋਨੀ ਨਾਲ ਸਪਲੈਂਡਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਤਰਨਤਾਰਨ ਤੋਂ ਵਾਪਿਸ ਪੱਟੀ ਆ ਰਹੇ ਸਨ ਅਤੇ ਜਦ ਉਹ ਜੰਡੋਕੇ ਸਰਹਾਲੀ ਪਟਰੌਲ ਪੰਪ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਜ਼ਬਰਦਸਤ ਟੱਕਰ ਮਾਰ ਦਿਤੀ।

AccidentAccident

ਜਿਸ ਕਾਰਨ ਵਿਕਰਮਜੀਤ ਹੈਪੀ ਪੁੱਤਰ ਗਿਆਨ ਚੰਦ ਵਾਸੀ ਪਿੱਪਲ ਮੁਹੱਲਾ ਪੱਟੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਦੂਜਾ ਸਾਥੀ ਪ੍ਰਕਾਸ਼ ਕੁਮਾਰ ਟੋਨੀ ਪੁੱਤਰ ਮੱਖਣ ਦਾਸ ਵਾਸੀ ਪਿੱਪਲ ਮੁਹੱਲਾ ਪੱਟੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਐਂਬੂਲੈਂਸ ਦੀ ਮਦਦ ਨਾਲ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆਂ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਗਿਆ। ਫਿਲਹਾਲ ਜਿਸ ਵਾਹਨ ਨਾਲ ਟੱਕਰ ਵੱਜੀ ਹੈ ਉਸ ਦਾ ਪਤਾ ਨਹੀਂ ਲੱਗ ਸਕਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement