ਪ੍ਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਬਨਾਉਣ ਲਈ ਨੋਡਲ ਅਫ਼ਸਰ ਲਗਾਉਣ ਦਾ ਫ਼ੈਸਲਾ
Published : Mar 20, 2019, 7:12 pm IST
Updated : Mar 20, 2019, 7:13 pm IST
SHARE ARTICLE
Voter
Voter

ਫਾਰਮ-6, 7 ਅਤੇ ਹੋਰ ਫਾਰਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ

ਚੰਡੀਗੜ੍ਹ : ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਬਨਾਉਣ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਦੇ ਕਿਰਤ ਵਿਭਾਗ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਲਗਾਉਣ ਦਾ ਫ਼ੈਸਲਾ ਲਿਆ ਹੈ। 

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਅਤੇ ਆਰ. ਵੈਕਟਰਤਨਮ ਪ੍ਰਮੁੱਖ ਸਕੱਤਰ ਕਿਰਤ ਦੀ ਅਗਵਾਈ ਵਿਚ ਰਾਜ ਸਮੂੰਹ ਸਹਾਇਕ ਕਿਰਤ ਕਮਿਸ਼ਨਰ ਅਤੇ ਕਿਰਤ ਤੇ ਸੁਲਹ ਅਫ਼ਸਰ ਦੀਆਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਦੀ ਭੂਮਿਕਾ ਹੈ। ਇਸ ਲਈ ਹਰ ਯੋਗ ਵਿਅਕਤੀ ਦੀ ਵੋਟ ਬਨਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ 'ਚ ਪ੍ਰਵਾਸੀ ਮਜ਼ਦੂਰਾਂ ਦੀ ਵੱਡੀ ਗਿਣਤੀ ਹੈ ਅਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਪ੍ਰਵਾਸੀਆਂ ਦੀ ਵੋਟਾਂ ਨਹੀਂ ਬਣੀਆਂ ਅਤੇ ਇਹ ਲੋਕ ਪੰਜਾਬ ਰਾਜ 'ਚ ਲੰਮੇ ਸਮੇਂ ਤੋਂ ਰਹਿ ਰਹੇ ਹਨ। ਇਸ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਇਨ੍ਹਾਂ ਦੀ ਵੀ ਵੋਟ ਪ੍ਰੀਕਿਰਿਆ ਵਿੱਚ ਸ਼ਮੂਲੀਅਤ ਹੋ ਸਕੇ।

Voter-1Voter-1

ਡਾ. ਰਾਜੂ ਨੇ ਕਿਹਾ ਕਿ ਕਈ ਵਾਰ ਸੂਬੇ ਵਿੱਚ ਜਿਹੜੇ ਲੋਕ ਮਜ਼ਦੂਰੀ ਕਰਨ ਆਉਂਦੇ ਹਨ ਉਨ੍ਹਾਂ ਦੀ ਆਪਣੇ ਰਾਜ ਵਿੱਚ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਤੈਅ ਸੀਮਾਂ ਤੋਂ ਉਮਰ ਘੱਟ ਹੁੰਦੀ ਹੈ। ਇਸ ਕਾਰਨ ਉਨ੍ਹਾਂ ਦੀ ਵੋਟ ਨਾ ਤਾਂ ਉਨ੍ਹਾਂ ਦੇ ਪਿਤਰੀ ਸੂਬੇ ਵਿੱਚ ਵੀ ਨਹੀਂ ਬਣਦੀ ਹੈ ਅਤੇ ਨਾ ਹੀ ਪੰਜਾਬ ਰਾਜ ਵਿੱਚ ਬਣਦੀ ਹੈ।  ਉਨ੍ਹਾਂ ਨੇ ਇਸ ਮੌਕੇ ਫਾਰਮ-6, 7 ਅਤੇ ਹੋਰ ਫਾਰਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਅਤੇ ਸੀ-ਵੀਜਲ ਐਪ ਬਾਰੇ ਵੀ ਜਾਣੂ ਕਰਵਾਇਆ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement