ਟਰਾਂਸਪੋਰਟ ਮਾਫ਼ੀਆ ਦੇ ਕਾਲੇ ਧਨ ਨਾਲ ਪਾਰਟੀ ਚਲਾ ਰਹੇ ਹਨ ਸੁਖਬੀਰ ਬਾਦਲ : ਭਗਵੰਤ ਮਾਨ
Published : Mar 20, 2019, 5:11 pm IST
Updated : Mar 20, 2019, 5:14 pm IST
SHARE ARTICLE
 Bhagwant Mann
Bhagwant Mann

ਕੈਪਟਨ-ਬਾਦਲ ਦੀ ਮਿਲੀਭੁਗਤ ਨਾਲ ਸੂਬੇ ਵਿਚ ਚੱਲ ਰਿਹੈ ਟਰਾਂਸਪੋਰਟ ਮਾਫ਼ੀਆ

ਚੰਡੀਗੜ੍ਹ : ਸੂਬੇ ਦੀ ਸਰਕਾਰੀ ਟਰਾਂਸਪੋਰਟ ਨੂੰ ਤਬਾਹ ਕਰ ਕੇ ਬਾਦਲ ਪਿਉ-ਪੁੱਤ ਨੇ ਸਾਰਾ ਵਪਾਰ ਖ਼ੁਦ ਹਥਿਆ ਲਿਆ ਹੈ। ਜਿਸ ਨਾਲ ਸਰਕਾਰੀ ਖ਼ਜ਼ਾਨੇ 'ਤੇ ਭਾਰੀ ਬੋਝ ਪਿਆ ਹੈ। ਬਾਦਲਾਂ ਨੇ ਆਰਬਿਟ ਅਤੇ ਡੱਬਵਾਲੀ ਟਰਾਂਸਪੋਰਟ ਤੋਂ ਇਲਾਵਾ ਹੋਰ ਵੀ ਕਈ ਬੇਨਾਮੀ ਟਰਾਂਸਪੋਰਟ ਬਣਾ ਕੇ ਸੂਬੇ ਨੂੰ ਲੁੱਟ ਰਹੇ ਹਨ। ਇਹ ਪ੍ਰਗਟਾਵਾ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਟਰਾਂਸਪੋਰਟ ਮਾਫ਼ੀਆ ਦੀ ਕਾਲੀ ਕਮਾਈ ਦੀ ਵਰਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਚਲਾਉਣ ਲਈ ਕਰ ਰਹੇ ਹਨ। ਪਿਛਲੀ ਅਕਾਲੀ ਅਤੇ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਸੁਖਬੀਰ ਬਾਦਲ ਨੇ ਸੂਬੇ ਦੇ ਖ਼ਜ਼ਾਨੇ ਨੂੰ ਚੂਨਾ ਲਗਾ ਕੇ ਅਰਬਾਂ ਰੁਪਏ ਕਮਾਏ ਹਨ। 

ਮਾਨ ਨੇ ਕਿਹਾ ਕਿ ਆਰਟੀਆਈ ਦੀ ਜਾਣਕਾਰੀ ਅਨੁਸਾਰ ਅਕਾਲੀ ਦਲ ਨੂੰ ਪ੍ਰਾਪਤ ਹੋਏ ਕੁੱਲ ਚੰਦੇ ਵਿਚੋਂ ਕਰੀਬ 80 ਪ੍ਰਤੀਸ਼ਤ ਹਿੱਸਾ ਟਰਾਂਸਪੋਰਟ ਤੋਂ ਆਇਆ ਹੈ। ਬਾਦਲਾਂ ਦੀ ਮਾਲਕੀ ਵਾਲੇ ਆਰਬਿਟ ਅਤੇ ਡੱਬਵਾਲੀ ਟਰਾਂਸਪੋਰਟ ਨੇ ਅਕਾਲੀ ਦਲ ਨੂੰ ਕਰੀਬ 1.80 ਕਰੋੜ ਦਾ ਚੰਦਾ ਦਿੱਤਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਦਿੱਤਾ ਗਿਆ ਧਨ ਅਸਲ ਵਿਚ ਟਰਾਂਸਪੋਰਟ ਮਾਫ਼ੀਆ ਦੁਆਰਾ ਕੀਤਾ ਗਿਆ ਨਿਵੇਸ਼ ਹੈ ਜੋ ਕਿ ਸੱਤਾ ਦੌਰਾਨ ਅਕਾਲੀ ਦਲ ਨੇ ਪਹਿਲਾਂ ਦਿੱਤਾ ਹੈ ਅਤੇ ਭਵਿੱਖ ਵਿਚ ਵੀ ਮੋੜੇਗਾ।

BusBus

ਕੈਪਟਨ ਦੀ ਸ਼ਹਿ 'ਤੇ ਚੱਲ ਰਿਹੈ ਟਰਾਂਸਪੋਰਟ ਮਾਫ਼ੀਆ : 'ਆਪ' ਵਿਧਾਇਕ ਅਤੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਸੰਧੋਆ ਨੇ ਕਿਹਾ ਕਿ ਸੂਬੇ ਵਿਚ ਬਾਦਲਾਂ ਦੇ ਟਰਾਂਸਪੋਰਟ ਮਾਫ਼ੀਆ ਨੇ ਕੈਪਟਨ ਅਮਰਿੰਦਰ ਸਿੰਘ ਸ਼ਹਿ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਬੇਨਾਮੀ ਟਰਾਂਸਪੋਰਟ ਵਪਾਰ 'ਤੇ ਕਾਰਵਾਈ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਹੁਣ ਅੱਖਾਂ ਮਿਚੀ ਬੈਠੇ ਹਨ। ਸੰਧੋਆ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਵਿਚ ਹਰ ਰੂਟ 'ਤੇ ਸਮੇਂ ਵਿਚ ਧਾਂਦਲੀਆਂ ਕਰ ਕੇ ਆਪਣੀਆਂ ਬੱਸਾਂ ਰਾਹੀਂ ਕਬਜ਼ਾ ਕਰ ਲਿਆ ਹੈ। 'ਆਪ' ਨੇ ਆਗੂ ਨੇ ਕਿਹਾ ਕਿ ਇਹ ਅਤਿ-ਮੰਦਭਾਗਾ ਹੈ ਕਿ ਸੂਬੇ ਦੀ ਸਰਕਾਰ ਟਰਾਂਸਪੋਰਟ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਵਿਚ ਪਿਛਲੇ ਲੰਮੇ ਸਮੇਂ ਤੋਂ ਕੋਈ ਨਵੀਂ ਬੱਸ ਨਹੀਂ ਸ਼ਾਮਲ ਕੀਤੀ ਗਈ ਜਦਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਵੀ ਸੁਖਬੀਰ ਨੇ ਅਨੇਕਾਂ ਨਵੀਆਂ ਬੱਸਾਂ ਖ਼ਰੀਦੀਆਂ ਹਨ।

ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਸੰਧੋਆ ਨੇ ਕਿਹਾ ਕਿ ਉਹ ਟਰਾਂਸਪੋਰਟ ਮਾਫ਼ੀਆ ਵੱਲੋਂ ਅਸਿੱਧੇ ਢੰਗ ਨਾਲ ਚੋਣਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਦੀ ਕੀਤੀ ਜਾ ਰਹੀ ਵਿੱਤੀ ਸਹਾਇਤਾ ਦੀ ਜਾਂਚ ਕਰੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement