ਵਿਜੀਲੈਂਸ ਵੱਲੋਂ ਰਿਸ਼ਵਤਖੋਰ ਏ.ਐਸ.ਆਈ. ਕਾਬੂ
Published : Mar 20, 2019, 9:29 pm IST
Updated : Mar 20, 2019, 9:29 pm IST
SHARE ARTICLE
Bribe
Bribe

ਦਰਖਾਸਤ 'ਤੇ ਕਾਰਵਾਈ ਨਾ ਕਰਨ ਬਦਲੇ ਮੰਗੇ ਸਨ 30,000 ਰੁਪਏ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ  ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਸਾਲੇ ਦੀ ਪਤਨੀ ਵਲੋਂ ਉਸ ਦੇ ਸਾਲੇ ਖਿਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਬਦਲੇ  ਏ.ਐਸ.ਆਈ ਬਲਵਿੰਦਰ ਸਿੰਘ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ। 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement