ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਦੋ ਚਰਚਿਤ ਚਿਹਰੇ ਪਾਰਟੀ ਵਿਚ ਸ਼ਾਮਲ
Published : Mar 20, 2021, 6:47 pm IST
Updated : Mar 20, 2021, 6:47 pm IST
SHARE ARTICLE
AAP gains strength, two eminent personalities join party
AAP gains strength, two eminent personalities join party

'ਆਪ' ਦੀਆਂ ਲੋਕ ਪੱਖੀ ਨੀਤੀਆਂ ਕਰਕੇ ਲੋਕ ਪਾਰਟੀ ਵਿੱਚ ਹੋ ਰਹੇ ਹਨ ਸ਼ਾਮਲ : ਜਰਨੈਲ ਸਿੰਘ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਦੋ ਜਾਣੇ ਪਹਿਚਾਣੇ ਵਿਅਕਤੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਹੈੱਡਕੁਆਟਰ ਉਤੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਸਟੇਟ ਸਕੱਤਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਂਗਰਸ ਆਗੂ, ਪੰਜਾਬ ਸਟੇਟ ਇੰਡਸਟੀਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ (ਪੀਐਸਆਈਡੀਸੀ) ਦੇ ਸੀਨੀਅਰ ਮੀਤ ਚੇਅਰਮੈਨ ਤੇ ਬ੍ਰਹਮ ਸ਼ੰਕਰ ਜਿੰਮਪਾ ਜੋ ਚਾਰ ਵਾਰ ਤੋਂ ਐਮਸੀ ਵੀ ਜਿੱਤਦੇ ਆ ਰਹੇ ਹਨ

Aam Aadmi PartyAam Aadmi Party

ਅਤੇ ਖਾਦ ਡੀਲਰ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ, ਸਾਬਕਾ ਵਿਦਿਆਰਥੀ ਆਗੂ ਅਤੇ ਸੋਸ਼ਲ ਵਰਕਰ ਵਿਨੋਦ ਸੋਈ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਨੋਦ ਸੋਈ ਪਿਛਲੇ 13 ਸਾਲਾਂ ਤੋਂ ਖਾਦ ਡੀਲਰ ਐਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣਦੇ ਆ ਰਹੇ ਹਨ।

PhotoAAP gains strength, two eminent personalities join party

 ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਹੋਣ ਕਾਰਨ ਵੱਡੀ ਗਿਣਤੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਵਜੋਂ ਦੇਖਦੇ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement