ਮੋਗਾ ਕਤਲ ਕੇਸ: ਗਮਗੀਨ ਮਾਹੌਲ ਵਿਚ ਕੀਤਾ ਗਿਆ ਦੋਨੋਂ ਲੜਕੀਆਂ ਦਾ ਸਸਕਾਰ 
Published : Mar 20, 2021, 6:44 pm IST
Updated : Mar 20, 2021, 7:36 pm IST
SHARE ARTICLE
File Photo
File Photo

ਪ੍ਰਸ਼ਾਸਨ ਦੀ ਹਾਜ਼ਰੀ ਵਿਚ ਹੋਇਆ ਲੜਕੀਆਂ ਦਾ ਸਸਕਾਰ

ਮੋਗਾ  - ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਖੁਰਦ ਦੀਆਂ ਦੋ ਲੜਕੀਆਂ ਜਿਨ੍ਹਾਂ ਨੂੰ ਇੱਥੋਂ ਦੇ ਹੀ ਸਾਬਕਾ ਸਰਪੰਚ ਜਗਦੇਵ ਸਿੰਘ ਦੇ ਪੁੱਤਰ ਗੁਰਵੀਰ ਸਿੰਘ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਬੀਤੀ ਰਾਤ ਪੋਸਟਮਾਰਟਮ ਉਪਰੰਤ ਦੋਨਾਂ ਲੜਕੀਆਂ ਦੀਆਂ ਲਾਸ਼ਾਂ ਲੈ ਕੇ ਪੁਲਿਸ ਸਿੱਧੀ ਸ਼ਮਸ਼ਾਨਘਾਟ ਵਿਖੇ ਪਹੁੰਚੀ ਸੀ।

ਸਸਕਾਰ ਦਾ ਵਿਰੋਧ ਕਰਦਿਆਂ ਪਰਿਵਾਰ ਨੇ ਕਿਹਾ ਸੀ ਕਿ ਜਿੰਨਾ ਸਮਾਂ ਪੁਲਿਸ ਦੋਸ਼ੀ ਗੁਰਵੀਰ ਸਿੰਘ ਅਤੇ ਪਿਤਾ ਸਾਬਕਾ ਸਰਪੰਚ ਜਗਦੇਵ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ ਓਨਾ ਸਮਾਂ ਲੜਕੀਆਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਉਪਰੰਤ ਪੁਲਿਸ ਨੇ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਅਤੇ ਪਰਿਵਾਰ ਦੋਹਾਂ ਲੜਕੀਆਂ ਦੀਆਂ ਲਾਸ਼ਾਂ ਨੂੰ ਘਰ ਲੈ ਗਿਆ।

ਇਸ ਤੋਂ ਬਾਅਦ ਮੋਗਾ ਪੁਲਿਸ ਨੇ 24 ਘੰਟੇ ਵਿੱਚ ਇਹ ਮਾਮਲਾ ਸੁਲਝਾ ਲਿਆ ਸੀ। ਇਸ ਘਟਨਾ ਦੇ ਮੁੱਖ ਮੁਲਜਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਸੀ। ਪਰਿਵਾਰ ਅਤੇ ਰਿਸ਼ਤੇਦਾਰਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਭਗ ਦਸ ਘੰਟੇ ਚੱਲੀ ਗੱਲਬਾਤ ਤੋਂ ਬਾਅਦ ਪਰਿਵਾਰ ਦੀਆਂ ਮੰਗਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਦੇ ਵਿਸ਼ਵਾਸ ਤੋਂ ਬਾਅਦ ਪਰਿਵਾਰ ਲੜਕੀਆਂ ਦੇ ਸਸਕਾਰ ਲਈ ਰਾਜ਼ੀ ਹੋ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਲੜਕੀਆਂ ਦਾ ਸਸਕਾਰ ਬੜੇ ਹੀ ਗਮਗੀਨ ਮਾਹੌਲ ਵਿਚ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement