ਮੋਹਾਲੀ 'ਚ ਦੋ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ
Published : Mar 20, 2021, 3:30 pm IST
Updated : Mar 20, 2021, 3:50 pm IST
SHARE ARTICLE
Mohali Accident
Mohali Accident

ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁਹਾਲੀ: ਮੁਹਾਲੀ ਦੇ ਰਾਧਾ ਸੁਆਮੀ ਚੌਂਕ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਕਾਰ ਅਰਟੀਗਾ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

accidentaccident

ਸੂਤਰਾਂ ਦੇ ਮੁਤਾਬਿਕ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਤੇ ਕਾਰ ਅਰਟੀਗਾ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

accidentaccident

ਅਰਟੀਗਾ ਕਾਰ ਨੂੰ ਟੱਕਰ ਮਾਰਨ ਮਗਰੋਂ ਮਰਸੀਡੀਜ਼ ਨੇ ਦੋ ਸਾਇਕਲ ਸਵਾਰਾਂ ਨੂੰ ਕੁਚੱਲ ਦਿੱਤਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਜਾ ਟੱਕਰਾਈ। ਹਾਦਸੇ ਦੌਰਾਨ ਮਰਸੀਡੀਜ਼ ਵਿੱਚ ਤਿੰਨ ਲੋਕ ਸਵਾਰ ਸੀ।  ਏਅਰਬੈਗ ਕਾਰਨ ਮਰਸੀਡੀਜ਼ ਸਵਾਰ ਲੋਕ ਬਚ ਗਏ।

accidentaccident

ਹਾਦਸੇ ਤੋਂ ਬਾਅਦ ਜ਼ਖ਼ਮੀ ਕਾਰ ਚਾਲਕ ਅਤੇ ਹੋਰ ਲੋਕਾਂ ਨੂੰ ਹਾਦਸੇ ਮਗਰੋਂ ਫੇਜ਼-6 ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement