ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ ਕਸ਼ਮੀਰ ’ਚ ਅਤਿਵਾਦ ’ਤੇ ਕੀਤਾ ਕਾਬੂ : ਅਮਿਤ ਸ਼ਾਹ
Published : Mar 20, 2022, 12:10 am IST
Updated : Mar 20, 2022, 12:10 am IST
SHARE ARTICLE
image
image

ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ ਕਸ਼ਮੀਰ ’ਚ ਅਤਿਵਾਦ ’ਤੇ ਕੀਤਾ ਕਾਬੂ : ਅਮਿਤ ਸ਼ਾਹ

ਜੰਮੂ, 19 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਦੀ ਬਹਾਦਰੀ ਅਤੇ ਬਲੀਦਾਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ’ਚ ਅਤਿਵਾਦ ਸਫ਼ਲਤਾਪੂਰਵਕ ਕਾਬੂ ਕੀਤਾ ਹੈ। ਸ਼ਾਹ ਨੇ ਇਥੇ ਮੌਲਾਨਾ ਆਜ਼ਾਦ ਸਟੇਡੀਅਮ ’ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ਼.) ਦੇ 83ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਧਾਰਾ 370 ਰੱਦ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ’ਚ ਅਤਿਵਾਦ ਨੂੰ ਸਫ਼ਲਤਾਪੂਰਵਕ ਕੰਟਰੋਲ ਕਰ ਲਿਆ ਹੈ।’’ ਸ਼ਾਹ ਨੇ ਕਿਹਾ, ‘‘ਜਦੋਂ ਨਰਿੰਦਰ ਮੋਦੀ ਨੇ 2014 ’ਚ ਪ੍ਰਧਾਨ ਮੰਤਰੀ ਦੇ ਰੂਪ ’ਚ ਅਹੁਦਾ ਸੰਭਾਲਿਆ, ਉਸ ਤੋਂ ਬਾਅਦ ਜੰਮੂ ਕਸ਼ਮੀਰ ’ਚ ਸਥਿਤੀ ਵਿਚ ਕਾਫੀ ਤਬਦੀਲੀ ਆਈ ਹੈ।’’ ਉਨ੍ਹਾਂ ਕਿਹਾ ਕਿ ਰਾਜ ’ਚ ਪਹਿਲੀ ਵਾਰ ਲੋਕਤੰਤਰੀ ਵਿਵਸਥਾ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਗਿਆ, ਜਿਸ ਨਾਲ ਨਾ ਸਿਰਫ਼ ਜੰਮੂ ਕਸ਼ਮੀਰ ਸਗੋਂ ਪੂਰੇ ਦੇਸ਼ ਨੂੰ ਮਾਣ ਹੈ।’’ ਸ਼ਾਹ ਨੇ ਕਿਹਾ,‘‘33 ਹਜ਼ਾਰ ਤੋਂ ਵਧ ਮੈਂਬਰ ਪੰਚ ਅਤੇ ਸਰਪੰਚ ਦੇ ਰੂਪ ’ਚ ਚੁਣੇ ਗਏ ਅਤੇ ਉਹ ਜੰਮੂ ਕਸ਼ਮੀਰ ਨੂੰ ਵਿਕਾਸ ਵਲ ਲਿਜਾ ਰਹੇ ਹਨ। ਜ਼ਿਲ੍ਹਾ ਅਤੇ ਤਹਿਸੀਲ ਪੰਚਾਇਤਾਂ ਦਾ ਗਠਨ ਕੀਤਾ ਗਿਆ।’’
ਜੰਮੂ ਕਸ਼ਮੀਰ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਦਲਿਤ, ਪਿਛੜੇ, ਮਹਿਲਾ ਅਤੇ ਪਹਾੜੀ ਵਰਗ ਜੋ ਵਿਕਾਸ ਯਾਤਰਾ ਦੀ ਯਾਤਰਾ ’ਚ ਪਿੱਛੇ ਰਹਿ ਗਏ ਸਨ, ਉਨ੍ਹਾਂ ਨੂੰ ਵੀ ਨਵੇਂ ਨਿਯਮਾਂ ਦੇ ਅਧੀਨ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਗਿਆ। ਜੰਮੂ ਕਸ਼ਮੀਰ ਸਰਕਾਰ ਇਥੇ 33 ਹਜ਼ਾਰ ਕਰੋੜ ਰੁਪਏ ਤੋਂ ਵਧ ਦਾ ਨਿਵੇਸ਼ ਯਕੀਨੀ ਕਰਨ ’ਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ, ‘‘ਪੀ.ਐਮ.ਡੀ.ਪੀ. ਦੇ ਅਧੀਨ ਵਿਕਾਸ ਅਤੇ ਕਲਿਆਣਕਾਰੀ ਯੋਜਨਾਵਾਂ ਪ੍ਰਸ਼ਾਸਨ ਵਲੋਂ ਹਰ ਘਰ ਪਾਣੀ, ਬਿਜਲੀ, ਆਯੂਸ਼ਮਾਨ ਕਾਰਡ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸੜਕ ਸੰਪਰਕ ਦੇ ਰਿਕਾਰਡ ਨੈਟਵਰਕ ਵਰਗੀ ਹਰ ਘਰ ’ਚ ਚਲਾਈ ਜਾ ਰਹੀ ਹੈ।’’ ਸੀ.ਆਰ.ਪੀ.ਐਫ਼. ਦੀ ਪ੍ਰਸ਼ੰਸਾ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਇਹ ਦੁਨੀਆਂ ਦਾ ਸੱਭ ਤੋਂ ਵੱਡਾ ਅਰਥ ਫ਼ੌਜ ਬਲ ਹੈ ਅਤੇ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਦਾ ਹੈ ਸਗੋਂ ਜੰਮੂ ਕਸ਼ਮੀਰ ’ਚ ਅਤਿਵਾਦ ਨਾਲ ਲੜ ਰਿਹਾ ਹੈ ਅਤੇ ਨਕਸਲੀਆਂ ਨੂੰ ਖ਼ਤਮ ਕਰ ਰਿਹਾ ਹੈ। ਨਾਲ ਹੀ ਦੇਸ਼ ਦੀ ਸਰਵਸ਼੍ਰੇਸ਼ਠ ਪੁਲਿਸ ਫੋਰਸ ਹੋਣ ਦਾ ਅਪਣਾ ਟੈਗ ਵੀ ਬਣਾਏ ਰਖਿਆ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement