ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਰਸੀਡੀਜ਼ ਕੀਤੀ ਜ਼ਬਤ

By : KOMALJEET

Published : Mar 20, 2023, 9:32 am IST
Updated : Mar 20, 2023, 9:32 am IST
SHARE ARTICLE
Harjit Singh (file photo)
Harjit Singh (file photo)

ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਡਰਾਈਵਰ ਨੇ ਕੀਤਾ ਸਰੰਡਰ, ਪੁਲਿਸ ਨੇ ਹਿਰਾਸਤ ‘ਚ ਲਿਆ

ਜਲੰਧਰ : ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ ਵਿੱਢੀ ਕਾਰਵਾਈ ਤਹਿਤ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਕਿ ਉਸ ਦੀ ਮਰਸੀਡੀਜ਼ ਗੱਡੀ ਜ਼ਬਤ ਕਰ ਲਈ ਗਈ ਹੈ। ਜਲੰਧਰ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਨੇ ਸਰੰਡਰ ਕਰ ਦਿੱਤਾ ਹੈ ਜਿਸ ਦੀ ਹੁਣ ਪੁਸ਼ਟੀ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਆਤਮ ਸਮਰਪਣ ਕਰਨ ਮਗਰੋਂ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਜਲੰਧਰ ਐਸ.ਐਸ.ਪੀ. ਸਵਰਨਦੀਪ ਸਿੰਘ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਸਬੰਧੀ ਦੇਰ ਰਾਤ ਇੱਕ ਮੁਹਿੰਮ ਚਲਾਈ ਗਈ ਸੀ। ਜਿਸ ਦੇ ਚਲਦੇ ਮਹਿਤਪੁਰ ਇਲਾਕੇ ਤੋਂ ਗੱਡੀ ਅਤੇ ਉਨ੍ਹਾਂ ਦੋਹਾਂ ਨੂੰ ਗ੍ਰਿਫਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ: ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਗ਼ਰਮਖ਼ਿਆਲੀ ਸਮਰਥਕਾਂ ਵਲੋਂ ਪ੍ਰਦਰਸ਼ਨ 

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਫੜੀ ਗਈ ਗੱਡੀ ਮਹਿਤਪੁਰ ਥਾਣੇ ਦੇ ਬਾਹਰ ਮੌਜੂਦ ਹੈ ਜਦਕਿ ਅੰਮ੍ਰਿਤਪਾਲ ਸਿੰਘ ਦਾ ਚਾਚਾ ਅਤੇ ਡਰਾਈਵਰ ਕਿਥੇ ਹਨ ਇਸ ਬਾਰੇ ਕੁਝ ਜਾਣਕਾਰੀ ਨਹੀਂ ਹੈ।

ਪੁਲਿਸ ਵਲੋਂ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਗ੍ਰਿਫਤ ਵਿਚੋਂ ਬਾਹਰ ਹੈ ਪਰ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।

BIG BREAKING : ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖਬਰ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement