ਮੌਸਮ ਦਾ ਬਦਲਿਆ ਮਿਜਾਜ਼, ਕਈ ਥਾਵਾਂ 'ਤੇ ਭਾਰੀ ਮੀਂਹ ਨਾਲ ਹੋਈ ਗੜੇਮਾਰੀ

By : GAGANDEEP

Published : Mar 20, 2023, 6:02 pm IST
Updated : Mar 20, 2023, 6:23 pm IST
SHARE ARTICLE
photo
photo

ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

'

ਪਟਿਆਲਾ: ਪਟਿਆਲਾ 'ਚ ਸੋਮਵਾਰ ਨੂੰ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਹੋਈ। ਮੀਂਹ ਤੇ ਗੜੇਮਾਰੀ ਨਾਲ ਮੌਸਮ ਇਕ ਵਾਰ ਫਿਰ ਠੰਡਾ ਹੋ ਗਿਆ। ਇਸ ਦੇ ਨਾਲ ਹੀ ਇਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਐਤਵਾਰ ਰਾਤ ਨੂੰ ਹੀ ਪਟਿਆਲਾ ਦਾ ਮੌਸਮ ਖ਼ਰਾਬ ਹੋ ਗਿਆ ਸੀ। ਤੇਜ਼ ਹਵਾਵਾਂ ਚੱਲ ਰਹੀਆਂ ਸਨ। ਸੋਮਵਾਰ ਸਵੇਰੇ ਬੱਦਲਵਾਈ ਹੋਣ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ। ਮੀਂਹ ਦੇ ਨਾਲ-ਨਾਲ ਇੱਥੇ ਗੜੇ ਵੀ ਪਏ। ਇਸ ਕਾਰਨ ਤਾਪਮਾਨ 22 ਡਿਗਰੀ ਤੱਕ ਡਿੱਗ ਗਿਆ। ਦੂਜੇ ਪਾਸੇ ਕਿਸਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ 30 ਫੀਸਦੀ ਫਸਲ ਖਰਾਬ ਹੋ ਚੁੱਕੀ ਹੈ।

ਇਹ ਵੀ ਪੜ੍ਹੋ: 14 ਦਿਨਾਂ ਲਈ ਵਧਾਈ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ, ਹੁਣ ED ਦੀ ਰਿਮਾਂਡ 'ਤੇ ਸਿਸੋਦੀਆ 

ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੱਕ ਮੌਸਮ ਅਜਿਹਾ ਹੀ ਰਹੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲੇਗਾ ਅਤੇ ਮੌਸਮ ਗਰਮ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਵਾਰ-ਵਾਰ ਮੌਸਮ 'ਚ ਬਦਲਾਅ ਆ ਰਿਹਾ ਹੈ, ਜਿਸ ਕਾਰਨ ਸਵੇਰੇ ਹਲਕੀ ਠੰਡ ਪੈ ਰਹੀ ਹੈ, ਜਦਕਿ ਦੁਪਹਿਰ ਸਮੇਂ ਪਸੀਨੇ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ 2-3 ਦਿਨਾਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement