Punjab Vigilance Bureau News: 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Mar 20, 2024, 4:47 pm IST
Updated : Mar 20, 2024, 4:47 pm IST
SHARE ARTICLE
Punjab Vigilance Bureau nabs ASI for taking Rs 20,000 bribe
Punjab Vigilance Bureau nabs ASI for taking Rs 20,000 bribe

ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸੀ ASI ਦਰਸ਼ਨ ਸਿੰਘ

Punjab Vigilance Bureau News: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲ੍ਹਾ ਸੰਗਰੂਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸ ਦੇ ਦੋਸਤ ਗੁਰਜੋਤ ਸਿੰਘ ਅਤੇ ਉਸ ਦੀ ਮਾਤਾ ਕਰਮਜੀਤ ਕੌਰ, ਜਿਨ੍ਹਾਂ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇਕ ਪੁਲਿਸ ਕੇਸ ਵਿਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿਚ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Punjab Vigilance Bureau nabs ASI for taking Rs 20,000 bribe news, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement