ਕਾਂਗਰਸ ਵਲੋਂ ਬਠਿੰਡਾ ਤੋਂ ਰਾਜਾ ਵੜਿੰਗ ਤੇ ਫਿਰੋਜ਼ਪੁਰ ਤੋਂ ਘੁਬਾਇਆ
Published : Apr 20, 2019, 8:29 pm IST
Updated : Apr 20, 2019, 8:38 pm IST
SHARE ARTICLE
Captain Amarinder Singh and Rahul Gandhi
Captain Amarinder Singh and Rahul Gandhi

ਕਾਂਗਰਸ ਵਲੋਂ ਬਾਕੀ ਦੋ ਸੀਟਾਂ ਤੋਂ ਵੀ ਉਮੀਦਵਾਰਾਂ ਦਾ ਹੋਇਆ ਐਲਾਨ

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਕਾਂਗਰਸ ਪਾਰਟੀ ਵਲੋਂ ਬਠਿੰਡਾ ਅਤੇ ਫਿਰੋਜ਼ਪੁਰ ਲੋਕਸਭਾ ਹਲਕਿਆਂ ਤੋਂ ਵੀ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ ਹੈ। ਨਵੀਂ ਦਿੱਲੀ ਤੋਂ ਜਾਰੀ ਹੋਈ ਸੂਚੀ ਮੁਤਾਬਕ ਬਠਿੰਡਾ ਤੋਂ ਗਿੱਦੜਬਾਹਾ ਦੇ ਮੌਜੂਦਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਲੜਨਗੇ ਅਤੇ ਫਿਰੋਜ਼ਪੁਰ ਤੋਂ ਉੱਥੋਂ ਦੇ ਹੀ ਅਕਾਲੀ ਦਲ ਦੀ ਟਿਕਟ ’ਤੇ ਮੌਜੂਦਾ ਐਮ.ਪੀ. ਸ਼ੇਰ ਸਿੰਘ ਘੁਬਾਇਆ ਹੁਣ ਕਾਂਗਰਸ ਵਲੋਂ ਵੀ ਚੋਣ ਲੜਨਗੇ। ਦੱਸਣਯੋਗ ਹੈ ਕਿ ਕਾਂਗਰਸ ਪੰਜਾਬ ਦੇ 13 ਵਿਚੋਂ 11 ਹਲਕਿਆਂ ਲਈ ਉਮੀਦਵਾਰਾਂ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ।

Congress Announce Candidates from two seatsCongress Announce Candidates from two seats

ਇਨ੍ਹਾਂ ਦੋ ਹਲਕਿਆਂ ਉਤੇ ਫਸਵਾ ਮੁਕਾਬਲਾ ਵੇਖਦੇ ਹੋਏ ਕਾਫ਼ੀ ਦੇਰ ਤੋਂ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਜਕੋਤੱਕੀ ਚੱਲ ਰਹੀ ਸੀ, ਜਿਸ ਤਹਿਤ ਕਾਂਗਰਸ ਨੇ ਇਨ੍ਹਾਂ ਹਲਕਿਆਂ ਤੋਂ ਵੀ ਅਪਣੇ ਉਮੀਦਵਾਰ ਐਲਾਨਣ ਵਿਚ ਪਹਿਲਾ ਕਰ ਦਿਤੀ ਹੈ। ਉੱਧਰ ਦੂਜੇ ਪਾਸੇ ਅਕਾਲੀ ਦਲ ਵਲੋਂ ਅਪਣੇ ਉਮੀਦਵਾਰਾਂ ਬਾਰੇ ਕੋਈ ਰਸਮੀ ਐਲਾਨ ਤਾਂ ਨਹੀਂ ਹੋਇਆ ਪਰ ਪਾਰਟੀ ਵਲੋਂ ਮੌਜੂਦਾ ਐਮ.ਪੀ. ਹਰਸਿਮਰਤ  ਕੌਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਬਠਿੰਡਾ ਹਲਕੇ ਵਿਚ ਅਪਣੀਆਂ ਗਤੀਵਿਧੀਆਂ ਵਧਾ ਚੁੱਕੇ ਹਨ।

ਇਸ ਤੋਂ ਇਲਾਵਾ ਸਾਬਕਾ ਕਾਂਗਰਸੀ ਐਮ.ਪੀ. ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਫਿਰੋਜ਼ਪੁਰ ਹਲਕੇ ਤੋਂ ਪਾਰਟੀ ਦੀ ਉਮੀਦਵਾਰੀ ਨੂੰ ਲੈ ਕੇ ਚਰਚਾ ਵੱਧ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement