ਇਕੋ ਪਰਵਾਰ ਦੇ 4 ਮੈਂਬਰਾਂ ਦੀ ਕੋਰੋਨਾ ਰੀਪੋਰਟ ਆਈ ਪਾਜ਼ੇਟਿਵ
Published : Apr 20, 2020, 11:41 am IST
Updated : Apr 20, 2020, 11:41 am IST
SHARE ARTICLE
file photo
file photo

ਨਵਾਂਗਰਾਉਂ ਵਿਖੇ ਹੁਣ ਤਕ ਕੋਰੋਨਾ ਵਾਇਰਸ ਨਾਲ ਪੀੜਤ 4 ਲੋਕਾਂ ਦੀ ਪੁਸ਼ਟੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਪੀੜਿਤ ਪਰਵਾਰ

ਮੁੱਲਾਂਪੁਰ ਗ਼ਰੀਬਦਾਸ, 19 ਅਪ੍ਰੈਲ (ਰਵਿੰਦਰ ਸਿੰਘ ਸੈਣੀ): ਨਵਾਂਗਰਾਉਂ ਵਿਖੇ ਹੁਣ ਤਕ ਕੋਰੋਨਾ ਵਾਇਰਸ ਨਾਲ ਪੀੜਤ 4 ਲੋਕਾਂ ਦੀ ਪੁਸ਼ਟੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਪੀੜਿਤ ਪਰਵਾਰ ਆਦਰਸ਼ ਨਗਰ ਦੇ ਰਹਿਣ ਵਾਲਾ ਹੈ। ਪੀੜਤ  ਵਿਅਕਤੀ ਸੁਨੀਲ ਜੋ ਕਿ ਪੀ ਜੀ ਆਈ ਚੰਡੀਗੜ੍ਹ ਵਿਖੇ ਵਰਕਰ ਵਜੋਂ ਕੰਮ ਕਰਦਾ ਸੀ। ਇਸ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਪਰਵਾਰਕ ਮੈਂਬਰ ਮਾਤਾ, ਪਤਨੀ, ਸਾਲਾ ਅਤੇ 1 ਮਹੀਨੇ ਦੀ ਮਾਸੂਮ ਬੱਚੀ ਦੀ ਰੀਪੋਰਟ ਵੀ ਪਾਜ਼ੇਟਿਵ ਆ ਗਈ ਹੈ। ਜਿਹਨਾਂ ਨੂੰ ਇਲਾਜ ਲਈ ਪੀ ਜੀ ਆਈ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ। ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

File photoFile photo

ਪੁਲਿਸ ਪ੍ਰਸ਼ਾਸ਼ਨ ਵਲੋਂ ਆਦਰਸ਼ ਨਗਰ ਦੇ ਸਾਰੇ ਏਰੀਏ ਨੂੰ ਸੀਲ ਕਰ ਦਿਤਾ ਗਿਆ ਹੈ। ਸਿਹਤ ਵਿਭਾਗ ਦੇ ਸਿਵਲ ਸਰਜਨ ਮਨਜੀਤ ਸਿੰਘ ਅਤੇ ਐਸ ਐਮ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਵਿਚ ਸਿਹਤ ਵਿਭਾਗ ਦੇ ਸੁਪਰਵਾਈਜਰ ਜ਼ਸਪਾਲ ਸਿੰਘ ਤੇ ਬਹਾਦਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਵਲੋਂ 92 ਘਰਾਂ ਦਾ ਸਰਵੇ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਘਰਾਂ ਦੇ ਪਰਵਾਰਕ ਮੈਂਬਰਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਇੰਸਪੈਕਟਰ ਅਸੋ ਕੁਮਾਰ ਵਲੋਂ ਵੀ ਨਾਕੇਬੰਦੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਪਣੇ ਘਰਾਂ ਤੋਂ ਬਿਲਕੁਲ ਬਾਹਰ ਨਾ ਨਿਕਲਿਆ ਜਾਵੇ। ਨਗਰ ਕੌਂਸਲ ਦੀ ਟੀਮ ਵਲੋਂ ਨਵਾਂਗਰਾਉਂ ਵਿਖੇ ਸੈਨੇਟਾਈਜਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement