ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 13 ਵਿਅਕਤੀਆਂ ਵਿਰੁਧ ਮਾਮਲੇ ਦਰਜ
Published : Apr 20, 2020, 12:39 pm IST
Updated : Apr 20, 2020, 12:40 pm IST
SHARE ARTICLE
File Photo
File Photo

ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਅਲੱਗ-ਅਲੱਗ ਥਾਣਿਆਂ ’ਚ 13 ਵਿਅਕਤੀਆਂ ਵਿਰੁਧ ਕਰਫ਼ਿਊ ਦੀ ਉਲੰਘਣਾ ਕਰਨ ’ਤੇ ਗ੍ਰਿਫ਼ਤਾਰ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ

ਲੁਧਿਆਣਾ, 19 ਅਪ੍ਰੈਲ (ਕਿਰਨਵੀਰ ਸਿੰਘ ਮਾਂਗਟ): ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਅਲੱਗ-ਅਲੱਗ ਥਾਣਿਆਂ ’ਚ 13 ਵਿਅਕਤੀਆਂ ਵਿਰੁਧ ਕਰਫ਼ਿਊ ਦੀ ਉਲੰਘਣਾ ਕਰਨ ’ਤੇ ਗ੍ਰਿਫ਼ਤਾਰ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵਲੋਂ ਜਨਤਾ ਅਤੇ ਦੁਕਾਨਦਾਰਾਂ ਨੂੰ ਕਰਫ਼ਿਊ ਸਬੰਧੀ ਲਗਾਈਆਂ ਗਈਆਂ ਸ਼ਰਤਾਂ ਅਤੇ ਨਿਯਮਾਂ ਤੋਂ ਪਹਿਲਾਂ ਹੀ ਜਗਰੂਕ ਕੀਤਾ ਗਿਆ ਸੀ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਦੇ ਬਾਵਜੂਦ ਕੁਝ ਲੋਕ ਪੁਲਿਸ ਪ੍ਰਸ਼ਾਸਨ ਵਲੋਂ ਦਿਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਨਾ ਕਰ ਕੇ ਉਹ ਅਪਣੇ ਪਰਵਾਰ ਅਤੇ ਅਪਣੇ ਆਪ ਨੂੰ ਖਤਰੇ ਵਿਚ ਪਾ ਰਹੇ ਹਨ।

ਸ਼ਹਿਰ ਵਿਚ ਕਈ ਲੋਕ ਸੜਕਾਂ ’ਤੇ ਸ਼ਰੇਆਮ ਘੁੰਮਣ ਅਤੇ ਦੁਕਾਨਾਂ ਖੋਲ੍ਹ ਕੇ ਸਮਾਨ ਵੇਚ ਰਹੇ ਹਨ ਅਤੇ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 13 ਮੁਲਜ਼ਮ ਕਾਬੂ ਕੀਤੇ ਹਨ। ਥਾਣਾ ਸ਼ਿਮਲਾਪੁਰੀ ’ਚ ਪੁਲਿਸ ਨੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਖਾਨਪੁਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਪਦੀ ਅਤੇ ਥਾਣਾ ਹੈਬੋਵਾਲ ਪੁਲਿਸ ਨੇ ਵਿਨੇਧ ਕੁਮਾਰ ਵਾਸੀ ਚੰਦਰ ਨਗਰ, ਰਮੇਸ਼ ਚੰਦ ਵਾਸੀ ਹੈਬੋਵਾਲ, ਥਾਣਾ ਡਵੀਜ਼ਨ 8 ਪੁਲਿਸ ਨੇ ਪ੍ਰੇਮ ਵਾਸੀ ਫੁਆਰਾ ਚੌਕ, ਥਾਣਾ ਮੋਤੀ ਨਗਰ ਪੁਲਿਸ ਵਲੋਂ ਰਜਿੰਦਰ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੋਰ ਨਾਮਾਲੂਮ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲੇ ਦਰਜ ਕੀਤੇ ਗਏ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement