ਪੰਜਾਬੀ ਪੱਤਰਕਾਰਾਂ ਉੱਤੇ ਹੋਏ ਹਮਲਿਆਂ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ
Published : Apr 20, 2020, 11:44 am IST
Updated : May 4, 2020, 3:12 pm IST
SHARE ARTICLE
File Photo
File Photo

ਮੀਡੀਆ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ

ਚੰਡੀਗੜ੍ਹ/19 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਬਾਦਲ ਨੇ ਅੱਜ ਚੰਡੀਗੜ੍ਹ ਪੁਲਿਸ ਦੁਆਰਾ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਕੀਤੇ ਦੁਰਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੀ  ਕੁੱਝ ਬਦਮਾਸ਼ਾਂ ਵੱਲੋਂ ਕੀਤੀ ਲੁੱਟ ਖੋਹ ਦੀ ਘਟਨਾ ਮਗਰੋਂ ਚੰਡੀਗੜ੍ਹ ਪ੍ਰਸਾਸ਼ਨ ਨੂੰ ਸਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਆਖਿਆ ਹੈ। ਉਨ੍ਹਾਂ ਚੰਡੀਗੜ੍ਹ ਪ੍ਰਸਾਸ਼ਨ ਨੂੰ ਸ਼ਹਿਰ ਅੰਦਰ ਮੀਡੀਆ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰਤ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਹੈ।

File photoFile photo

ਸੁਖਬੀਰ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਇਹ ਮਹਾਂਮਾਰੀ ਖ਼ਿਲਾਫ ਲੜਾਈ ਲੜ ਰਹੇ ਪਹਿਲੇ ਕਤਾਰ ਦੇ ਯੋਧਿਆਂ ਨੂੰ ਪੁਲਿਸ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੀਡੀਆ ਕਰਮੀ ਕੋਵਿਡ-19 ਖ਼ਿਲਾਫ ਚੁਣੌਤੀਪੂਰਨ ਲੜਾਈ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਕਿਉਂਕਿ ਉਹ ਇਸ ਬੀਮਾਰੀ ਬਾਰੇ ਤਾਜ਼ਾ ਜਾਣਕਾਰੀ ਲੋਕਾਂ ਤਕ ਪਹੁੰਚਾਉਣ ਲਈ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ। ਉਹਨਾਂ ਕਿਹਾ ਕਿ ਇੱਕ ਡਿਊਟੀ ਕਰ ਰਹੇ ਪੱਤਰਕਾਰ ਨੂੰ ਕਰਫਿਊ ਤੋੜਣ ਦਾ ਦੋਸ਼ ਲਾ ਕੇ ਬੰਦੀ ਬਣਾਉਣਾ ਇੱਕ ਗੈਰਕਾਨੂੰਨੀ ਕਾਰਵਾਈ ਹੈ ਅਤੇ ਜਿਸ ਵਾਸਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement