ਕਰੋਨਾ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਮੁਲਤਵੀ
Published : Apr 20, 2021, 3:37 pm IST
Updated : Apr 20, 2021, 3:37 pm IST
SHARE ARTICLE
File Photo
File Photo

ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।

ਚੰਡੀਗੜ੍ਹ : ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ  ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।

Patwari Exam Postpone Patwari Exam Postpone

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

Captain Amarinder singhCaptain Amarinder singh

ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ  ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ  ਮਿਤੀ 19 ਅਪ੍ਰੈਲ 2021 ਨੂੰ ਮੀਟਿੰਗ ਕੀਤੀ ਗਈ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ ।

ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement