ਕੁੰਵਰ ਵਿਜੈ ਵਿਰੁਧ ਮਾਣਹਾਨੀ ਦਾ ਕੇਸ ਕਰਾਂਗਾ : ਸੁਖਬੀਰ ਬਾਦਲ
Published : Apr 20, 2021, 12:30 am IST
Updated : Apr 20, 2021, 12:30 am IST
SHARE ARTICLE
image
image

ਕੁੰਵਰ ਵਿਜੈ ਵਿਰੁਧ ਮਾਣਹਾਨੀ ਦਾ ਕੇਸ ਕਰਾਂਗਾ : ਸੁਖਬੀਰ ਬਾਦਲ

ਚੰਡੀਗੜ੍ਹ, 19 ਅਪ੍ਰੈਲ (ਭੁੱਲਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਹ ਕਿਹਾ ਕਿ ਉਹ ਕੋਟਕਪੁਰਾ ਫ਼ਾਇਰਿੰਗ ਕੇਸ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਅਤੇ ਉਹ ਕੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਇਹ ਝੂਠਾ ਦਾਅਵਾ ਕਿ ਮੈਂ ਗਵਾਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਦੇਣ ਦਾ ਵਾਅਦਾ ਕਰ ਕੇ ਉਸ ਨੂੰ ਭਲੋਣ ਦੀ ਕੋਸ਼ਿਸ਼ ਕੀਤੀ, ਕਰਨ ਲਈ ਉਨ੍ਹਾਂ ਵਿਰੁਧ ਮਾਣਹਾਨੀ ਦਾ ਕੇਸ ਕਰਨਗੇ। 
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਕਾਲੀ ਦਲ ਅਤੇ ਬਾਦਲ ਪ੍ਰਵਾਰ ਨੂੰ ਨਿਸ਼ਾਨਾ ਬਣਾਉਣ ਦਾ ਖੁਮਾਰ ਚੜਿ੍ਹਆ ਹੋਇਆ ਸੀ ਤੇ ਇਸੇ ਮਕਸਦ ਲਈ ਉਸ ਨੇ ਇਹ ਦੂਸ਼ਣਬਾਜ਼ੀ ਦਾ ਪੱਤਰ ਸੂਬੇ ਦੇ ਡੀ ਜੀ ਪੀ ਨੂੰ ਭੇਜ ਕੇ ਝੂਠੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਈ ਜੀ ਨੂੰ ਪਹਿਲਾਂ ਹੀ ਹਾਈ ਕੋਰਟ ਵਿਚ ਚਲ ਰਹੇ ਕੋਟਕਪੁਰਾ ਗੋਲੀਬਾਰੀ ਕੇਸ ਦੀ ਕਾਰਵਾਈ ਤੋਂ ਪਤਾ ਸੀ ਕਿ ਉਸ ਦੀ ਜਾਂਚ ਰੱਦ ਕਰ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਾਜ਼ਾ ਦੂਸ਼ਣਬਾਜ਼ੀ ਅਸਲ ਵਿਚ ਉਸ ਦੀ ਭਾਰੀ ਨਮੋਸ਼ੀ ਦਾ ਨਤੀਜਾ ਹੈ ਜਿਸ ਦਾ ਮਕਸਦ ਕਾਂਗਰਸ ਪਾਰਟੀ ਦੇ ਸਿਆਸੀ ਏਜੰਡੇ ’ਤੇ ਤਿੰਨ ਸਾਲ ਚਲਣ ਮਗਰੋਂ ਕੇਸ ਦਾ ਸਿਆਸੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਈ ਜੀ ਨੇ ਕਾਂਗਰ ਸਰਕਾਰ ਦੇ ਇਸ਼ਾਰੇ ’ਤੇ ਅਕਾਲੀ ਦਲ ਅਤੇ ਇਸ ਦੀ ਸੀਨੀਅਰ ਲੀਡਰਸ਼ਿਪ ਨੂੰ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਪਰ ਉਹ ਇਸ ਕੰਮ ਵਿਚ ਅਸਫ਼ਲ ਰਿਹਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement