ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ
Published : Apr 20, 2022, 12:06 am IST
Updated : Apr 20, 2022, 12:06 am IST
SHARE ARTICLE
image
image

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

ਚੰਡੀਗੜ੍ਹ/ਕੇਵੜੀਆ (ਗੁਜਰਾਤ), 19 ਅਪ੍ਰੈਲ (ਝਾਮਪੁਰ) : ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿਚ ਇਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਵਿਸੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।
ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਨ੍ਹਾਂ ਦੀ ਸਾਂਭ-ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿਤੀ ਜਾ ਸਕੇ। ਇਸ ਸਮਰ ਮੀਟ ਵਿਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਬਾਰੇ ਵੀ ਵੱਖ-ਵੱਖ ਮਾਹਰਾਂ ਵਲੋਂ ਅਪਣੇ ਵਿਚਾਰ ਪੇਸ਼ ਕੀਤੇ ਗਏ। ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।   
ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement