ਫਰਾਰ AIG ਰਾਜਜੀਤ ਸਿੰਘ ਰਿਕਾਰਡ 'ਚ ਹੇਰਾਫੇਰੀ ਅਤੇ ਜ਼ਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਨਾਮਜ਼ਦ

By : GAGANDEEP

Published : Apr 20, 2023, 4:22 pm IST
Updated : Apr 20, 2023, 6:09 pm IST
SHARE ARTICLE
photo
photo

ਰਾਜਜੀਤ 'ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਝੂਠਾ ਰਿਕਾਰਡ ਪੇਸ਼ ਕਰਨ ਦੇ ਲੱਗੇ ਦੋਸ਼

 

ਚੰਡੀਗੜ੍ਹ :  ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ 'ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੋਸ਼ੀ ਰਾਜਜੀਤ 'ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦਰਅਸਲ, ਸਾਲ 2017 'ਚ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ।

ਇਹ ਵੀ ਪੜ੍ਹੋ: ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼  

ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਏਆਈਜੀ ਰਾਜਜੀਤ ਸਿੰਘ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ, ਇੰਦਰਜੀਤ ਨੂੰ ਤਰੱਕੀ ਦੇਣ ਅਤੇ ਡਰੱਗ ਮਾਮਲੇ ਵਿੱਚ ਬਚਾਅ ਕਰਨ ਦੀ ਕੋਸ਼ਿਸ਼ ਕਰਨ ਦੇ ਵੀ ਦੋਸ਼ ਹਨ। ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਅਤੇ ਏਆਈਜੀ ਰਾਜਜੀਤ ਸਿੰਘ ਦੇ ਸਬੰਧਾਂ ਦੀ ਜਾਂਚ ਲਈ ਏਡੀਜੀਪੀ ਆਰਕੇ ਜੈਸਵਾਲ ਦੀ ਪ੍ਰਧਾਨਗੀ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਆਰਕੇ ਜੈਸਵਾਲ ਇੱਕ ਮਹੀਨੇ ਵਿੱਚ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪਣਗੇ।

ਇਹ ਵੀ ਪੜ੍ਹੋ: ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਤਿੰਨ ਨੌਜਵਾਨ, ਜਾਣੋ ਪੂਰਾ ਮਾਮਲਾ

ਮੁਲਜ਼ਮ ਏਆਈਜੀ ਰਾਜਜੀਤ ਸਿੰਘ ਦਾ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਸ ਨੂੰ ਲੱਭਣ ਲਈ ਐਸਟੀਐਫ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਵੀ ਕਰ ਰਹੀ ਹੈ। ਵਿਜੀਲੈਂਸ ਨੇ ਮੁਲਜ਼ਮ ਰਾਜਜੀਤ ਅਤੇ ਇੰਦਰਜੀਤ ਸਿੰਘ ਦਾ ਸਰਵਿਸ ਰਿਕਾਰਡ ਵੀ ਜ਼ਬਤ ਕਰ ਲਿਆ ਹੈ।
ਮੁਲਜ਼ਮ ਏਆਈਜੀ ਰਾਜਜੀਤ ਸਿੰਘ ਅਤੇ ਇੰਸਪੈਕਟਰ ਕਈ ਥਾਵਾਂ ’ਤੇ ਇਕੱਠੇ ਤਾਇਨਾਤ ਸਨ। ਰਾਜਜੀਤ ਸਿੰਘ ਨੂੰ 2012 ਤੋਂ 2017 ਤੱਕ ਜਿਨ੍ਹਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ, ਇੰਦਰਜੀਤ ਸਿੰਘ ਨੂੰ ਆਪਣੇ ਨਾਲ ਰੱਖਿਆ। ਇਸ ਦੇ ਲਈ ਰਾਜਜੀਤ ਸਿੰਘ ਨੇ ਸਿਫਾਰਿਸ਼ ਪੱਤਰ ਲਿਖ ਕੇ ਇੰਦਰਜੀਤ ਦੀ ਬਦਲੀ ਕਰਵਾ ਲਈ ਹੈ। ਦੋਵੇਂ ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਜਲੰਧਰ ਵਿਖੇ ਇਕੱਠੇ ਤਾਇਨਾਤ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement