ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਬਦਲਾਅ ਸਬੰਧੀ ਨੋਟੀਫਿਕੇਸ਼ਨ ਜਾਰੀ, ਜਾਣੋ ਨਵੀਂ ਸਮਾਂ ਸਾਰਣੀ
Published : Apr 20, 2023, 4:07 pm IST
Updated : Apr 20, 2023, 6:06 pm IST
SHARE ARTICLE
CM Bhagwant Mann
CM Bhagwant Mann

ਸਵੇਰੇ 7.30 ਤੋਂ ਬਾਅਦ ਦੁਪਹਿਰ 2 ਵਜੇ ਤਕ ਖੁੱਲ੍ਹਣਗੇ ਦਫ਼ਤਰ

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਸਮੀ ਤੌਰ 'ਤੇ 2 ਮਈ 2023 ਤੋਂ 15 ਜੁਲਾਈ 2023 ਤੱਕ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਸਮੇਤ ਚੰਡੀਗੜ੍ਹ ਅਤੇ ਪੰਜਾਬ ਵਿਚ ਸਥਿਤ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.00 ਵਜੇ ਬੰਦ ਹੋ ਜਾਣਗੇ।

Photo

ਪੰਜਾਬ ਸਰਕਾਰ ਨੇ ਇਹ ਫ਼ੈਸਲਾ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਬੱਚਤ ਕਰਨ ਦੇ ਚਲਦਿਆਂ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਨਾਲ 300-350 ਮੈਗਾਵਾਟ ਬਿਜਲੀ ਦੀ ਬੱਚਤ ਹੋਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਚ 55 ਲੱਖ ਰੁਪਏ ਦੇ ਖਰਚੇ ਦਾ ਭੁਗਤਾਨ ਨਹੀਂ ਕਰੇਗੀ ਪੰਜਾਬ ਸਰਕਾਰ,CM ਨੇ ਅਦਾਇਗੀ ਵਾਲੀ ਫਾਈਲ ਮੋੜੀ ਵਾਪਸ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਵਰਕੌਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਖਪਤ ਦਾ ਪੀਕ ਲੋਡ ਦਿਨ ਵਿਚ ਦੁਪਹਿਰ ਇਕ ਵਜੇ ਤੋਂ ਸ਼ੁਰੂ ਹੁੰਦਾ ਹੈ। ਇਸੇ ਦੌਰਾਨ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫ਼ਤਰਾਂ ’ਚ ਖਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਦੁਪਹਿਰ 2 ਵਜੇ ਦਫ਼ਤਰ ਬੰਦ ਹੋਣ ਨਾਲ ਸਰਕਾਰੀ ਦਫ਼ਤਰਾਂ ਵਿਚ ਵਰਤੀ ਜਾਣ ਵਾਲੀ ਬਿਜਲੀ ਨੂੰ ਬਚਾਇਆ ਜਾ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement