ਅਦਾਲਤ ਵਲੋਂ ਚੰਡੀਗੜ੍ਹ ਪੁਲਿਸ ਦੇ ਨਾਮਜ਼ਦ ਅਫ਼ਸਰਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ
Published : May 20, 2020, 4:28 am IST
Updated : May 20, 2020, 4:28 am IST
SHARE ARTICLE
File Photo
File Photo

1991 ਵਿਚ ਆਈ.ਏ.ਐਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗ਼ਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੋਂ ਬਾਅਦ

ਐਸ.ਏ.ਐਸ. ਨਗਰ, 19 ਮਈ (ਸੁਖਦੀਪ ਸਿੰਘ ਸੋਈਂ) : 1991 ਵਿਚ ਆਈ.ਏ.ਐਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗ਼ਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਨਾਮਜ਼ਦ ਅਫ਼ਸਰ ਕੁਲਦੀਪ ਸਿੰਘ, ਅਨੂਪ ਸਿੰਘ, ਜਗੀਰ ਸਿੰਘ ਅਤੇ ਹਰ ਸਹਾਏ ਸ਼ਰਮਾ ਵਲੋਂ ਅਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਂਊ ਜ਼ਮਾਨਤ ਦੀ ਦਾਇਰ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ, ਅਨੂਪ ਸਿੰਘ, ਜਗੀਰ ਸਿੰਘ ਅਤੇ ਹਰ ਸਹਾਏ ਸ਼ਰਮਾ ਵਲੋਂ ਸੋਮਵਾਰ ਨੂੰ ਅਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ 19 ਮਈ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ 29 ਸਾਲ ਪੁਰਾਣੇ ਮਾਮਲੇ ਵਿਚ 6 ਮਈ ਨੂੰ ਮੁਹਾਲੀ ਵਿਖੇ ਅਗ਼ਵਾ ਦਾ ਕੇਸ ਦਰਜ ਕੀਤਾ ਗਿਆ ਸੀ। ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ। ਦੋਸ਼ ਇਹ ਹੈ ਕਿ ਸੁਮੇਧ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਅਗ਼ਵਾ ਕਰ ਕੇ ਉਸ ਨੂੰ ਮਾਰ ਦਿਤਾ। ਇਸ ਕੇਸ ਵਿਚ ਸੁਮੇਧ ਸਿੰਘ ਸੈਣੀ ਵਿਰੁਧ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦਾ ਦੋਸ਼ ਹੈ। ਐਫਆਈਆਰ ਵਿਚ ਸੁਮੇਧ ਸੈਣੀ ਤੋਂ ਇਲਾਵਾ ਉਪਰੋਕਤ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement