ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਮਰ ਕਸੀ
Published : May 20, 2022, 6:36 am IST
Updated : May 20, 2022, 6:36 am IST
SHARE ARTICLE
image
image

ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਮਰ ਕਸੀ

 

ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਅਗਲੀ ਰਣਨੀਤੀ ਬਣਾਈ

ਚੰਡੀਗੜ੍ਹ, 19 ਮਈ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਮਰ ਕੱਸ ਰਹੀ ਹੈ¢ ਵੀਰਵਾਰ ਨੂੰ  'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਨਗਰ ਨਿਗਮ, ਨਗਰ ਕÏਾਸਲ, ਨਗਰ ਪੰਚਾਇਤਾਂ ਨਾਲ ਸਬੰਧਤ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ¢ ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਅਤੇ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨ੍ਹਾਂ ਨਾਲ ਚੋਣ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ¢
ਦਸਣਯੋਗ ਹੈ ਕਿ ਜਲੰਧਰ, ਅੰਮਿ੍ਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ¢ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਸਾਰੇ ਜ਼ਿਲਿ੍ਹਆਂ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ¢ ਇਨ੍ਹਾਂ ਜ਼ਿਲਿ੍ਹਆਂ ਵਿਚ ਆਮ ਆਦਮੀ ਪਾਰਟੀ ਨੂੰ  ਇਕਤਰਫਾ ਜਿੱਤ ਮਿਲੀ ਅਤੇ ਵਿਰੋਧੀ ਪਾਰਟੀਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ¢ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵੱਡੇ ਆਗੂ ਚੋਣਾਂ ਹਾਰ ਗਏ¢ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਬੰਪਰ ਜਿੱਤ ਤੋਂ ਬਾਅਦ ਪਾਰਟੀ ਨੂੰ  ਨਗਰ ਨਿਗਮ ਚੋਣਾਂ ਵਿੱਚ ਜਿੱਤ ਦਾ ਪੂਰਾ ਭਰੋਸਾ ਹੈ¢
ਆਮ ਆਦਮੀ ਪਾਰਟੀ ਲਈ ਇਸ ਚੋਣ ਵਿੱਚ ਹੋਰ ਵੀ ਕਈ ਚੰਗੇ ਇਤਫ਼ਾਕ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ¢ 'ਆਪ' ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਨਗਰ ਨਿਗਮ ਚੋਣਾਂ 'ਤੇ ਵੀ ਪਵੇਗਾ ਅਤੇ ਪਾਰਟੀ ਨੂੰ  ਇਸ ਦਾ ਲਾਭ ਮਿਲੇਗਾ¢
ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਇਮਾਨਦਾਰ ਉਮੀਦਵਾਰ ਖੜ੍ਹੇ ਕਰੇਗੀ¢ ਉਨ੍ਹਾਂ ਕਿਹਾ ਕਿ ਨਗਰ ਕÏਾਸਲ ਦੀ ਚੋਣ ਸਥਾਨਕ ਮੁੱਦਿਆਂ 'ਤੇ ਲੜੀ ਜਾਵੇਗੀ¢
ਮੀਟਿੰਗ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਜਿੱਤ ਦਾ ਪੂਰਾ ਭਰੋਸਾ ਹੈ¢ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ¢

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement