ਸਿੰਘ ਸਾਹਿਬਾਨਾਂ ਦੀ ਮਰਿਆਦਾ ਬਾਰੇ ਬਣਾਈ ਜਾਵੇਗੀ ਕਮੇਟੀ, ਮਰਿਆਦਾ ਦੇ ਪ੍ਰੋਟੋਕਾਲ ਹੋਣਗੇ ਤੈਅ - SGPC ਪ੍ਰਧਾਨ 
Published : May 20, 2023, 4:24 pm IST
Updated : May 20, 2023, 4:24 pm IST
SHARE ARTICLE
SGPC
SGPC

ਪਹਿਲਵਾਨਾਂ ਨੂੰ ਵੀ ਮਿਲੇਗਾ SGPC ਦਾ ਵਫ਼ਦ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫ਼ਰੰਸ ਵੀ ਕੀਤੀ। ਪ੍ਰੈਸ ਕਾਨਫ਼ਰੰਸ ਵਿਚ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਤੇ ਕਈ ਮੁੱਦਿਆਂ ਬਾਰੇ ਵਿਚਾਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰਾਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਜ਼ੁਲਮ ਕਰਨ ਵਾਲਿਆਂ 'ਤੇ ਨਕੇਲ ਕੱਸੀ ਜਾਵੇ। ਦਿੱਲੀ ਵਿਖੇ ਧਰਨਾ ਦੇ ਰਹੇ ਪਹਿਲਾਵਾਨਾਂ ਬਾਰੇ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਕੁੜੀਆਂ ਨਾਲ ਹੋ ਰਹੀ ਬੇਇਨਸਾਫ਼ੀ ਦਾ ਦੁੱਖ ਹੈ ਕਿਉਂਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ 2-3 ਦਿਨਾਂ ਤੱਕ ਪਹਿਲਵਾਨਾਂ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਦੇ ਸੰਘਰਸ਼ 'ਚ ਸ਼ਾਮਲ ਹੋ ਕੇ ਉਹਨਾਂ ਨੂੰ ਹੌਂਸਲਾ ਦਿੰਦੇ ਰਹਾਂਗੇ। ਇਸ ਦੇ ਨਾਲ ਹੀ ਉਹਨਾਂ ਨੇ ਜਥੇਦਾਰ ਬਾਰੇ ਬਿਆਨ ਦਿੱਤਾ ਕਿ ਸਿੰਘ ਸਾਹਿਬਾਨਾਂ ਦੀ ਮਰਿਆਦਾ ਬਾਰੇ ਹੁਣ ਇਕ ਕਮੇਟੀ ਬਣਾਈ ਜਾਵੇਗੀ, ਜੋ ਕਿ ਮਰਿਆਦਾ ਦੇ ਪ੍ਰੋਟੋਕਾਲ ਤੈਅ ਕਰੇਗੀ।

ਸੋਸ਼ਲ ਮੀਡੀਆ 'ਤੇ ਸਿੱਖਾਂ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਬੋਲਦਿਆਂ ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ 2-4 ਬੰਦੇ ਹਨ ਜੋ ਜਾਅਲੀ ਪੋਸਟਾਂ ਸੋਸ਼ਲ ਮੀਡੀਆ 'ਤੇ ਪਾਉਂਦੇ ਹਨ ਤੇ ਇਤਿਹਾਸਕ ਫੈਕਟਾਂ 'ਤੇ ਵਿਅੰਗ ਕਰਦੇ ਹਨ। ਹਰਜਿੰਦਰ ਧਾਮੀ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਤੱਕ ਵੀ ਪਹੁੰਚ ਕੀਤੀ ਅਤੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਹਨ

ਪਰ ਪੁਲਸ ਵੱਲੋਂ ਕਿਸੇ 'ਤੇ ਪਰਚਾ ਦਰਜ ਨਹੀਂ ਕੀਤਾ ਗਿਆ। ਅਜਿਹੇ ਲੋਕ ਬਹੁਤ ਗੰਦੀ ਸ਼ਬਦਾਬਲੀ ਬੋਲਦੇ ਹਨ ਅਤੇ ਉਨ੍ਹਾਂ ਦੇ ਚਿਹਰੇ ਵੀ ਸਿੱਖ ਰੂਪ 'ਚ ਦਿਖਾਈ ਦਿੰਦੇ ਹਨ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਸ ਨਾਲ ਨਫ਼ਰਤ ਦੀ ਭਾਵਨਾ ਫ਼ੈਲਦੀ ਹੈ। ਇਨ੍ਹਾਂ 'ਤੇ ਸ਼ਿਕਾਇਤਾਂ ਦਰਜ ਹੋਣ 'ਤੇ ਵੀ ਹੁਣ ਤੱਕ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੰਤ੍ਰਿੰਗ ਕਮੇਟੀ ਚਾਹੁੰਦੀ ਹੈ ਕਿ ਇਸ ਨੂੰ ਮਾਮਲੇ ਨੂੰ ਹੱਲ ਕੀਤਾ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement